Corona Case
ਨਵੀਂ ਦਿੱਲੀ : ਭਾਰਤ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 2.40 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਵਾਇਰਸ ਦੇ ਰੋਜ਼ਾਨਾ ਆਉਣ ਵਾਲੇ ਮਾਮਲੇ ਲਗਾਤਾਰ 6 ਵੇਂ ਦਿਨ 3 ਲੱਖ ਤੋਂ ਹੇਠਾਂ ਰਹੇ।
ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦਸਿਆ ਕਿ ਵਾਇਰਸ ਦੇ ਨਵੇਂ ਮਾਮਲਿਆਂ ਦੇ ਨਾਲ ਹੀ ਦੇਸ਼ ’ਚ ਕੋਰੋਨਾ ਵਾਇਰਸ ਦੇ ਕੁਲ ਮਾਮਲੇ ਵੱਧ ਕੇ 2,65,30,132ਹੋ ਗਏ ਹਨ।
ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਨਾਲ 3,741 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਕੁਲ ਗਿਣਤੀ 2,99,266 ਹੋ ਗਈ ਹੈ। 3,55,102 ਲੋਕ ਇਸ ਮਹਾਮਾਰੀ ਤੋਂ ਠੀਕ ਹੋ ਆਪਣੇ ਘਰ ਪਰਤ ਗਏ ਹਨ। ਜਦਕਿ 28,05,399 ਲੋਕ ਆਪਣਾ ਇਲਾਜ ਕਰਵਾ ਰਹੇ ਹਨ।