ਕੇਂਦਰ ਸਰਕਾਰ ਕਿਸਾਨਾਂ ਦਾ ਸੱਦਾ ਪ੍ਰਵਾਨ ਕਰ ਕੇ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਕਰੇ : ਰਾਕੇਸ਼ ਟਿਕੈਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਨ ’ਤੇ ਲਾਈ ਗਈ ਪਾਬੰਦੀ ਨੂੰ ਵਾਪਸ ਲੈ ਕੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਰਾਹ ਖੋਲ੍ਹ ਦਿਤਾ ਹੈ।

Rakesh Tikait

ਨਵੀਂ ਦਿੱਲੀ (ਅਮਨਦੀਪ  ਸਿੰਘ) ਗਾਜ਼ੀਪੁਰ ਕਿਸਾਨ ਮੋਰਚੇ ਵਿਚਅੱਜ ਕਿਸਾਨਾਂ ਦੇ ਸੰਘਰਸ਼ ਦੇ 177 ਵੇਂ ਦਿਨ ਵਿਚ ਦਾਖ਼ਲ ਹੋਣ ’ਤੇ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਕਿਸਾਨਾਂ ਨੇ ਰੈਲੀ ਕੱਢ ਕੇ ਕੇਂਦਰ ਸਰਕਾਰ ਨੂੰ ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ ਗਈ। ਉਨ੍ਹ੍ਹਾਂ ਕਿਸਾਨ ਸੰਘਰਸ਼ ਦੇ 26 ਮਈ ਨੂੰ 6 ਮਹੀਨੇ ਪੂਰੇ ਹੋ ਜਾਣ ਨੂੰ ਕਾਲਾ ਦਿਹਾੜਾ ਮਨਾਉਣ ਦਾ ਐਲਾਨ ਕਰਦੇ ਹੋਏ ਦੇਸ਼ ਭਰ ਦੇ ਪਿੰਡਾਂ ਵਿਚ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਤੇ ਚੌਰਾਹਿਆਂ ਵਿਚ ਤਿੰਨੇ ਕਾਨੂੰਨ ਰੱਦ ਕਰਨ ਅਤੇ ਸਮਰਥਨ ਮੁੱਲ ਨੂੰ ਕਾਨੂੰਨ ਬਣਾਉਣ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਣ ਦਾ ਸੱਦਾ ਦਿਤਾ ਹੈ।

ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ, “ਕਿਸਾਨਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਗੱਲਬਾਤ ਕਰਨ ਦਾ ਸੱਦਾ ਦੇਣ ਦੀ ਪਹਿਲ ਕੀਤੀ ਹੈ, ਹੁਣ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅੱਗੇ ਵੱਧ ਕੇ, ਮਸਲੇ ਦਾ ਹੱਲ ਕੱਢ ਕੇ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ਅਤੇ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵੀ ਕਾਨੂੰਨ ਦਾ ਰੂਪ ਦੇਵੇ।’’

ਉਨ੍ਹਾਂ ਕਿਹਾ ਸਰਕਾਰ ਨੇ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਨ ’ਤੇ ਲਾਈ ਗਈ ਪਾਬੰਦੀ ਨੂੰ ਵਾਪਸ ਲੈ ਕੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਰਾਹ ਖੋਲ੍ਹ ਦਿਤਾ ਹੈ।  ਸਰਕਾਰ ਲਗਾਤਾਰ ਕਿਸਾਨ ਵਿਰੋਧੀ ਫ਼ੈਸਲੇ ਲੈ ਕੇ ਕਾਰਪੋਰੇਟ ਮੂਹਰੇ ਗੋਡੇ ਟੇਕ ਰਹੀ ਹੈ ਪਰ ਦੇਸ਼ ਦੇ ਹੇਠਾਂ ਨੂੂੰ ਜਾ ਰਹੇ ਅਰਥਚਾਰੇ ਬਾਰੇ ਸਰਕਾਰ ਅਨਜਾਣ ਬਣ ਰਹੀ ਹੈ।