Dombivli Boiler Blast : ਕੈਮੀਕਲ ਫੈਕਟਰੀ 'ਚ ਫਟਿਆ ਬਾਇਲਰ , 6 ਦੀ ਮੌਤ , 56 ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਸ-ਪਾਸ ਦੇ ਕਈ ਘਰਾਂ ਨੂੰ ਪਹੁੰਚਿਆ ਨੁਕਸਾਨ

Dombivli Boiler Blast

Dombivli Boiler Blast : ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਾਲੀ 'ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ 'ਚ ਬਾਇਲਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ ਹੈ ਅਤੇ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਹੈ। ਇਸ ਹਾਦਸੇ 'ਚ 6 ਦੀ ਮੌਤ ਹੋ ਗਈ ਅਤੇ ਕਰੀਬੀ 56 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਲਗਾਤਾਰ ਤਿੰਨ ਛੋਟੇ ਧਮਾਕੇ ਹੋਏ। ਉਹ ਇੰਨੇ ਤੇਜ਼ ਸੀ ਕਿ ਲਗਭਗ 3 ਕਿਲੋਮੀਟਰ ਤੱਕ ਸੁਣਾਈ ਦਿੱਤੇ। ਆਸ-ਪਾਸ ਦੀਆਂ ਇਮਾਰਤਾਂ ਦੇ ਸ਼ੀਸ਼ਿਆਂ ਵਿੱਚ ਤਰੇੜਾਂ ਆ ਗਈਆਂ। ਇਸ ਦੇ ਨਾਲ ਹੀ ਧਮਾਕੇ ਕਾਰਨ ਆਸ-ਪਾਸ ਦੇ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਦੇਵੇਂਦਰ ਫੜਨਵੀ ਨੇ ਕਿਹਾ- 8 ਲੋਕ ਸਸਪੈਂਡ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਡੋਂਬੀਵਲੀ ਅੱਗ ਦੀ ਘਟਨਾ 'ਤੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਡੋਂਬੀਵਲੀ ਦੀ ਕੈਮੀਕਲ ਕੰਪਨੀ ਵਿੱਚ ਬੁਆਇਲਰ ਫਟਣ ਦੀ ਘਟਨਾ ਦੁਖਦ ਹੈ। ਇਸ ਮਾਮਲੇ 'ਚ 8 ਲੋਕਾਂ ਨੂੰ ਸਸਪੈਂਡ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਲਈ ਪ੍ਰਬੰਧ ਕੀਤੇ ਗਏ ਹਨ। ਕਈ ਐਂਬੂਲੈਂਸਾਂ ਤਿਆਰ ਰੱਖੀਆਂ ਗਈਆਂ। ਮੈਂ ਕਲੈਕਟਰ ਨਾਲ ਗੱਲਬਾਤ ਕੀਤੀ ਹੈ ਅਤੇ ਉਹ ਵੀ 10 ਮਿੰਟ ਦੇ ਅੰਦਰ ਮੌਕੇ 'ਤੇ ਪਹੁੰਚਣ।  NDRF, TDRF ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ।