Kochi airport : ਕੋਚੀ ਹਵਾਈ ਅੱਡੇ 'ਤੇ 19 ਕਰੋੜ ਰੁਪਏ ਦੀ ਕੋਕੀਨ ਜ਼ਬਤ, 2 ਤਨਜ਼ਾਨੀਆ ਦੇ ਯਾਤਰੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Kochi airport : ਪੁਰਸ਼ ਯਾਤਰੀ ਨੂੰ ਅਦਾਲਤ ’ਚ ਪੇਸ਼ ਕਰ ਨਿਆਂਇਕ ਹਿਰਾਸਤ ’ਚ ਭੇਜਿਆ, ਮਹਿਲਾ ਯਾਤਰੀ ਦਾ ਹਸਪਤਾਲ ’ਚ ਚੱਲ ਰਿਹਾ ਇਲਾਜ 

100 ਕੈਪਸੂਲ ਬਰਾਮਦ

Kochi airport : ਕੇਰਲ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੋ ਤਨਜ਼ਾਨੀਆ ਦੇ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 19 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਗਈ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ) ਨੇ ਖ਼ਾਸ ਸੂਚਨਾ ਦੇ ਆਧਾਰ 'ਤੇ ਹਵਾਈ ਅੱਡੇ 'ਤੇ ਇਕ ਪੁਰਸ਼ ਅਤੇ ਇਕ ਮਹਿਲਾ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ 'ਤੇ ਕੋਕੀਨ ਦੀ ਤਸਕਰੀ ਕਰਨ ਦਾ ਦੋਸ਼ ਹੈ। 
ਇਸ ਮੌਕੇ ਡੀ. ਆਰ. ਆਈ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਦੀ ਐਕਸਰੇ ਜਾਂਚ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਪੇਟ ਵਿਚ ਕੁਝ ਕੈਪਸੂਲ ਪਾਏ ਗਏ। ਦੋਵਾਂ ਯਾਤਰੀਆਂ ਨੂੰ ਹਵਾਈ ਅੱਡੇ ਦੇ ਨੇੜੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਸਰੀਰ ਵਿੱਚੋਂ ਨਸ਼ੀਲੀਆਂ ਗੋਲ਼ੀਆਂ ਕੱਢ ਦਿੱਤੀਆਂ ਗਈਆਂ।
ਇਸ ਸਬੰਧੀ ਡੀਆਰਆਈ ਅਧਿਕਾਰੀ ਨੇ ਕਿਹਾ, ''ਦੋਹਾਂ ਦੇ ਪੇਟ 'ਚੋਂ ਲਗਭਗ 100 ਕੈਪਸੂਲ ਬਰਾਮਦ ਕੀਤੇ ਗਏ ਹਨ ਅਤੇ ਜਾਂਚ ਦੌਰਾਨ ਇਨ੍ਹਾਂ ਸਾਰਿਆਂ 'ਚ ਕੋਕੀਨ ਪਾਈ ਗਈ ਹੈ। ਕੁੱਲ 1,945 ਗ੍ਰਾਮ ਕੋਕੀਨ ਜ਼ਬਤ ਕੀਤੀ ਗਈ, ਜਿਸ ਦੀ ਕੀਮਤ 19 ਕਰੋੜ ਰੁਪਏ ਦੱਸੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ 20 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਰਸ਼ ਯਾਤਰੀ ਨੂੰ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਮਹਿਲਾ ਯਾਤਰੀ ਦੀ ਵੀ ਜਾਂਚ ਕੀਤੀ ਗਈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

(For more news apart from  Cocaine worth Rs 19 crore seized at Kochi airport, 2 Tanzanian passengers arrested News in Punjabi, stay tuned to Rozana Spokesman)