ਮਹਾਰਾਸ਼ਟਰ ਦੇ ਮੰਤਰੀ ਅਬਦੁਲ ਸੱਤਾਰ ਕੋਰੋਨਾ ਵਾਇਰਸ ਨਾਲ ਪੀੜਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਅਬਦੁਲ ਸੱਤਾਰ ਨੇ ਬੁਧਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ

Abdul Sattar

ਔਰੰਗਾਬਾਦ, 22 ਜੁਲਾਈ: ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਅਬਦੁਲ ਸੱਤਾਰ ਨੇ ਬੁਧਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਔਰੰਗਾਬਾਦ ਦੇ ਸਿੱਲੋਡ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੱਤਾਰ ਨੇ ਇਕ ਫ਼ੇਸਬੁੱਕ ਪੋਸਟ ਵਿਚ ਕਿਹਾ ਕਿ ਉਹ ਮੁੰਬਈ ਸਥਿਤ ਅਪਣੇ ਘਰ ਵਿਚ ਇਕਾਂਤਵਾਸ ਵਿਚ ਹਨ। ਉਹ ਮਹਾਂ ਵਿਕਾਸ ਅਘਾੜੀ ਸਰਕਾਰ ਵਿਚ ਮੰਤਰੀ ਵੀ ਹਨ ਅਤੇ ਉਨ੍ਹਾਂ ਨੇ ਅਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਜਾਂਚ ਕਰਾਉਣ ਲਈ ਬੇਨਤੀ ਕੀਤੀ ਹੈ।

ਇਸ ਤੋਂ ਪਹਿਲਾਂ ਰਾਜ ਦੇ ਕੈਬਨਿਟ ਮੰਤਰੀ ਜਤਿੰਦਰ ਅਹਾਦ, ਅਸ਼ੋਕ ਚਵਾਨ ਅਤੇ ਧਨੰਜੈ ਮੁੰਡੇ ਕੋਰੋਨਾ ਵਾਇਰਸ ਨਾਲ ਪੀੜਤ ਸਨ। ਇਹ ਸਾਰੇ ਹੁਣ ਠੀਕ ਹੋ ਗਏ ਹਨ। ਮਹਾਰਾਸ਼ਟਰ ਦੇ ਇਕ ਹੋਰ ਮੰਤਰੀ ਅਸਲਮ ਸ਼ੇਖ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੋਰੋਨਾ ਨਾਲ ਪੀੜਤ ਹੋ ਗਏ ਹਨ।  (ਪੀਟੀਆਈ)