ਪੇਗਾਸਸ ਮਾਮਲਾ: ਕਾਂਗਰਸ ਨੇ ਕੀਤਾ ਪ੍ਰਦਰਸ਼ਨ, ‘ਜਾਸੂਸੀ ਬੰਦ ਕਰੋ’ ਦੇ ਲਗਾਏ ਨਾਅਰੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਅਤੇ ਰਾਜ ਸਭਾ ਵਿਚ ਕਾਂਗਰਸ ਦੇ ਮੈਂਬਰਾਂ ਨੇ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ।

Congress protests in the parliament complex against Pegasus spying controversy

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੇਗਾਸਸ ਸਪਾਈਵੇਅਰ ਦੀ ਵਰਤੋਂ ਨਾਲ ਰਾਹੁਲ ਗਾਂਧੀ ਸਮੇਤ ਕਈ ਹਸਤੀਆਂ ਦੀ ਕਥਿਤ ਤੌਰ ’ਤੇ ਜਾਸੂਸੀ ਕੀਤੇ ਜਾਣ ਦੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। ਲੋਕ ਸਭਾ ਅਤੇ ਰਾਜ ਸਭਾ ਵਿਚ ਕਾਂਗਰਸ ਦੇ ਮੈਂਬਰਾਂ ਨੇ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ: ਮੌਜੂਦਾ ਸੈਸ਼ਨ ਵਿਚ ਹੀ ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ: ਮਾਇਆਵਤੀ

ਇਸ ਮੌਕੇ ਕਾਂਗਰਸ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ, ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਹੋਰ ਕਈ ਕਾਂਗਰਸੀ ਸੰਸਦ ਮੈਂਬਰ ਮੌਜੂਦ ਸਨ। ਇਹਨਾਂ ਨੇ ਅਪਣੇ ਹੱਥਾਂ ਵਿਚ ਇਕ ਵੱਡਾ ਬੈਨਰ ਫੜਿਆ ਹੋਇਆ ਸੀ ਜਿਸ ਉੱਤੇ ‘ਅਸੀਂ ਸੁਪਰੀਮ ਕੋਰਟ ਦੀ ਨਿਗਰਾਨੀ ਅਧੀਨ ਨਿਆਂਇਕ ਜਾਂਚ ਦੀ ਮੰਗ ਕਰਦੇ ਹਾਂ’ ਲਿਖਿਆ ਹੈ। ਇਸ ਮੌਕੇ ਉਹਨਾਂ ਨੇ ‘ਜਾਸੂਸੀ ਬੰਦ ਕਰੋ’ ਅਤੇ ਪ੍ਰਧਾਨ ਮੰਤਰੀ ਸਦਨ ਵਿਚ ਆਓ’ ਦੇ ਨਾਅਰੇ ਵੀ ਲਗਾਏ।

ਹੋਰ ਪੜ੍ਹੋ: ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਪਲਾ ਸ਼ੈਟੀ ਦੀ ਪਹਿਲੀ ਪੋਸਟ, ਕਿਹਾ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ

ਜ਼ਿਕਰਯੋਗ ਹੈ ਕਿ ਮੀਡੀਆ ਸੰਸਥਾਵਾਂ ਦੇ ਅੰਤਰਰਾਸ਼ਟਰੀ ਸਮੂਹ ਨੇ ਦਾਅਵਾ ਕੀਤਾ ਹੈ ਕਿ ਸਿਰਫ ਸਰਕਾਰੀ ਏਜੰਸੀਆਂ ਨੂੰ ਵੀ ਵੇਚੇ ਜਾਣ ਵਾਲੇ ਇਜ਼ਰਾਈਲ ਦਾ ਜਾਸੂਸੀ ਸਾਫਟਵੇਅਰ ਜ਼ਰੀਏ ਭਾਰਤ ਦੇ ਕੁਝ ਪ੍ਰਭਾਵਸ਼ਾਲੀ ਵਿਅਕਤੀਆਂ ਸਮੇਤ ਵੱਡੀ ਗਿਣਤੀ ਵਿਚ ਕਾਰੋਬਾਰੀ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦੇ 300 ਤੋਂ ਵੱਧ ਮੋਬਾਈਲ ਹੈਕ ਕੀਤੇ ਗਏ ਹਨ।