ਜਾਸੂਸੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ, ਕਾਰਵਾਈ 26 ਜੁਲਾਈ ਤੱਕ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਾਨਸੂਨ ਸੈਸ਼ਨ ਦੇ ਚੌਥੇ ਦਿਨ ਵੀ ਜਾਸੂਸੀ ਕਾਂਡ ਨੂੰ ਲੈ ਕੇ ਦੋਹਾਂ ਸਦਨਾਂ ਵਿਚ ਭਾਰੀ ਹੰਗਾਮਾ ਹੋਇਆ। ਇਸ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 26 ਜੁਲਾਈ ਤੱਕ ਮੁਲਤਵੀ ਹੋ ਗਈ।

Lok Sabha adjourned till July 26 amid uproar and protests in the House

ਨਵੀਂ ਦਿੱਲੀ: ਮਾਨਸੂਨ ਸੈਸ਼ਨ ਦੇ ਚੌਥੇ ਦਿਨ ਵੀ ਜਾਸੂਸੀ ਕਾਂਡ ਨੂੰ ਲੈ ਕੇ ਦੋਹਾਂ ਸਦਨਾਂ ਵਿਚ ਜ਼ੋਰਦਾਰ ਹੰਗਾਮਾ ਹੋਇਆ। ਇਸ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 26 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ।  ਉਧਰ ਤ੍ਰਿਣਮੂਲ ਕਾਂਗਰਸ ਸਮੇਤ ਵੱਖ-ਵੱਖ ਧਿਰਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। 12 ਵਜੇ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਸਮੇਂ ਬਾਅਦ ਫਿਰ ਤੋਂ ਸੈਸ਼ਨ 2.30 ਵਜੇ ਤੱਕ ਮੁਲਤਵੀ ਹੋ ਗਈ।

ਹੋਰ ਪੜ੍ਹੋ: ਪੇਗਾਸਸ ਵਿਵਾਦ 'ਤੇ ਬੋਲੇ ਰਾਹੁਲ ਗਾਂਧੀ, 'ਟੈਪ ਕੀਤਾ ਗਿਆ ਮੇਰਾ ਫੋਨ, ਗ੍ਰਹਿ ਮੰਤਰੀ ਦੇਣ ਅਸਤੀਫ਼ਾ'

ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਸੇਨ ਨੂੰ ਮਾਨਸੂਨ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਵੀ ਮੁਰਲੀਧਰਨ ਰੈੱਡੀ ਨੇ ਸੰਸਦ ਮੈਂਬਰ ਨੂੰ ਮੁਅੱਤਲ ਕਰਨ ਦੀ ਤਜਵੀਜ਼ ਦਿੱਤੀ ਸੀ। ਇਸ ਤੋਂ ਬਾਅਦ ਚੇਅਰਮੈਨ ਨਾਇਡੂ ਨੇ ਸੇਨ ਨੂੰ ਸਦਨ ਤੋਂ ਬਾਹਰ ਜਾਣ ਲਈ ਕਿਹਾ।

ਹੋਰ ਪੜ੍ਹੋ: ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਪਲਾ ਸ਼ੈਟੀ ਦੀ ਪਹਿਲੀ ਪੋਸਟ, ਕਿਹਾ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ

ਦਰਅਸਲ ਵੀਰਵਾਰ ਨੂੰ ਸ਼ਾਂਤਨੂ ਸੇਨ ਨੇ ਰਾਜ ਸਭਾ ਵਿਚ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਹੱਥੋਂ ਪਰਚਾ ਖੋਹ ਲਿਆ ਸੀ ਅਤੇ ਇਸ ਨੂੰ ਫਾੜ ਕੇ  ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਵੱਲ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਟੀਐਮਸੀ ਸੰਸਦ ਮੈਂਬਰ ਵਿਚਾਲੇ ਤਿੱਖੀ ਬਹਿਸ ਹੋਈ।

ਹੋਰ ਪੜ੍ਹੋ: ਮੌਜੂਦਾ ਸੈਸ਼ਨ ਵਿਚ ਹੀ ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ: ਮਾਇਆਵਤੀ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟੋਕਿਓ ਓਲੰਪਿਕਸ ਦੀ ਸ਼ੁਰੂਆਤ ਤੋਂ ਪਹਿਲਾਂ ਸਦਨ ਵੱਲੋਂ ਭਾਰਤੀ ਟੀਮ ਨੂੰ ਵਧਾਈ ਦਿੱਤੀ। ਬਿਰਲਾ ਨੇ ਇਸ ਮੌਕੇ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ। ਉਹਨਾਂ ਕਿਹਾ ਕਿ ਭਾਰਤ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਅਤੇ ਖੇਡਾਂ ਦੇ ਇਸ ਮਹਾਂਕੁੰਭ ​​ਵਿਚ ਸਰਬੋਤਮ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ। ਜਦੋਂ ਤੁਸੀਂ ਖੇਡ ਰਹੇ ਹੋਵੋਗੇ ਤਾਂ ਦੇਸ਼ ਦੇ 130 ਕਰੋੜ ਲੋਕ ਤੁਹਾਡੀ ਜਿੱਤ ਲਈ ਅਰਦਾਸ ਕਰਨਗੇ। ਤੁਹਾਡੀ ਮਿਹਨਤ ਅਤੇ ਲਗਨ ਨਾਲ, ਜਦੋਂ ਭਾਰਤ ਦਾ ਤਿਰੰਗਾ ਲਹਿਰਾਇਆ ਜਾਵੇਗਾ ਤਾਂ ਦੇਸ਼ ਤੁਹਾਡੇ 'ਤੇ ਮਾਣ ਮਹਿਸੂਸ ਕਰੇਗਾ।