ਪੇਗਾਸਸ ਵਿਵਾਦ 'ਤੇ ਬੋਲੇ ਰਾਹੁਲ ਗਾਂਧੀ, 'ਟੈਪ ਕੀਤਾ ਗਿਆ ਮੇਰਾ ਫੋਨ, ਗ੍ਰਹਿ ਮੰਤਰੀ ਦੇਣ ਅਸਤੀਫ਼ਾ'

ਏਜੰਸੀ

ਖ਼ਬਰਾਂ, ਰਾਸ਼ਟਰੀ

ਪੇਗਾਸਸ ਜਾਸੂਸੀ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਇਹ ਮਸਲਾ ਸਮੁੱਚੇ ਭਾਰਤ ਦਾ ਹੈ 

Amit Shah and Rahul Gandhi

ਨਵੀਂ ਦਿੱਲੀ: ਪੇਗਾਸਸ ਜਾਸੂਸੀ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਮਸਲਾ ਸਮੁੱਚੇ ਭਾਰਤ ਦਾ ਹੈ।  ਰਾਹੁਲ ਗਾਂਧੀ ਨੇ ਕਿਹਾ, ‘ਮੇਰਾ ਫੋਨ ਸਪੱਸ਼ਟ ਰੂਪ ਵਿਚ ਟੈਪ ਕੀਤਾ ਗਿਆ, ਮੈਂ ਇਕ ਸੰਭਾਵਤ ਨਿਸ਼ਾਨਾ ਨਹੀਂ। ਮੇਰਾ ਸਿਰਫ ਇਹੀ ਫੋਨ ਨਹੀਂ ਬਲਕਿ ਮੇਰੇ ਸਾਰੇ ਫੋਨ ਟੈਪ ਕੀਤੇ ਗਏ’।

ਹੋਰ ਪੜ੍ਹੋ: ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਪਲਾ ਸ਼ੈਟੀ ਦੀ ਪਹਿਲੀ ਪੋਸਟ, ਕਿਹਾ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ

ਰਾਹੁਲ ਗਾਂਧੀ ਨੇ ਕਿਹਾ, ‘ਮੇਰੇ ਕੋਲ ਆਈਬੀ ਅਧਿਕਾਰੀਆਂ (Intelligence Bureau) ਦੇ ਫੋਨ ਆਉਂਦੇ ਹਨ ਜਿਨ੍ਹਾਂ ਨੇ ਕਿਹਾ ਕਿ ਤੁਹਾਡਾ ਫੋਨ ਟੈਪ ਕੀਤਾ ਜਾ ਰਿਹਾ ਹੈ’। ਉਹਨਾਂ ਕਿਹਾ ਕਿ ਉਹਨਾਂ ਦੇ ਦੋਸਤਾਂ ਨੂੰ ਵੀ ਫੋਨ ਆਇਆ ਹੈ ਕਿ ਰਾਹੁਲ ਗਾਂਧੀ ਨੂੰ ਦੱਸੋ ਕਿ ਉਹਨਾਂ ਦਾ ਫੋਨ ਟੈਪ ਕੀਤਾ ਗਿਆ’। ਰਾਹੁਲ ਗਾਂਧੀ ਨੇ ਕਿਹਾ, ‘ਮੈਂ ਡਰਪੋਕ ਨਹੀਂ ਹਾਂ। ਇਸ ਦੇਸ਼ ਵਿਚ ਜੇਕਰ ਤੁਸੀਂ ਭਰਿਸ਼ਟ ਅਤੇ ਚੋਰ ਹੋ ਤਾਂ ਤੁਸੀਂ ਡਰੋਗੇ। ਜੇਕਰ ਤੁਸੀਂ ਇਹਨਾਂ ਵਿਚੋਂ ਕੁਝ ਨਹੀਂ ਹੋ ਤਾਂ ਡਰਨ ਦੀ ਲੋੜ ਨਹੀਂ ਹੈ’।

ਰਾਹੁਲ ਗਾਂਧੀ ਨੇ ਕਿਹਾ ਕਿ ਪੇਗਾਸਸ ਇਕ ਅਜਿਹਾ ਹਥਿਆਰ ਹੈ ਜਿਸ ਨੂੰ ਇਜ਼ਰਾਈਲ ਵੱਲੋਂ ਅੱਤਵਾਦੀਆਂ ਖਿਲਾਫ ਵਰਤੇ ਜਾਣ ਲਈ ਸ਼੍ਰੇਣੀਬੱਧ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਇਸ ਨੂੰ ਸਾਡੇ ਵਿਰੁੱਧ ਰਾਜਨੀਤਿਕ ਹਥਿਆਰ ਵਜੋਂ ਵਰਤਿਆ। ਉਹਨਾਂ ਨੇ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਗ੍ਰਹਿ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ: ਮੌਜੂਦਾ ਸੈਸ਼ਨ ਵਿਚ ਹੀ ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ: ਮਾਇਆਵਤੀ

ਦੱਸ ਦਈਏ ਕਿ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੇਗਾਸਸ ਸਪਾਈਵੇਅਰ ਦੀ ਵਰਤੋਂ ਨਾਲ ਰਾਹੁਲ ਗਾਂਧੀ ਸਮੇਤ ਕਈ ਹਸਤੀਆਂ ਦੀ ਕਥਿਤ ਤੌਰ ’ਤੇ ਜਾਸੂਸੀ ਕੀਤੇ ਜਾਣ ਦੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। ਲੋਕ ਸਭਾ ਅਤੇ ਰਾਜ ਸਭਾ ਵਿਚ ਕਾਂਗਰਸ ਦੇ ਮੈਂਬਰਾਂ ਨੇ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ: ਪੇਗਾਸਸ ਮਾਮਲਾ: ਕਾਂਗਰਸ ਨੇ ਕੀਤਾ ਪ੍ਰਦਰਸ਼ਨ, ‘ਜਾਸੂਸੀ ਬੰਦ ਕਰੋ’ ਦੇ ਲਗਾਏ ਨਾਅਰੇ

ਇਸ ਦੌਰਾਨ ਕਾਂਗਰਸ ਮੈਂਬਰਾਂ ਨੇ ਅਪਣੇ ਹੱਥਾਂ ਵਿਚ ਇਕ ਵੱਡਾ ਬੈਨਰ ਫੜਿਆ ਹੋਇਆ ਸੀ ਜਿਸ ਉੱਤੇ ‘ਅਸੀਂ ਸੁਪਰੀਮ ਕੋਰਟ ਦੀ ਨਿਗਰਾਨੀ ਅਧੀਨ ਨਿਆਂਇਕ ਜਾਂਚ ਦੀ ਮੰਗ ਕਰਦੇ ਹਾਂ’ ਲਿਖਿਆ ਹੈ। ਇਸ ਮੌਕੇ ਉਹਨਾਂ ਨੇ ‘ਜਾਸੂਸੀ ਬੰਦ ਕਰੋ’ ਅਤੇ ਪ੍ਰਧਾਨ ਮੰਤਰੀ ਸਦਨ ਵਿਚ ਆਓ’ ਦੇ ਨਾਅਰੇ ਵੀ ਲਗਾਏ।