ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਮੁਕਾਬਲੇ ਵਿਚ ਦੋ ਅਤਿਵਾਦੀ ਢੇਰ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਬਲਾਂ ਨੇ ਇਸ ਸਾਲ ਵਾਦੀ ਵਿਚ ਹੁਣ ਤੱਕ 80 ਅਤਿਵਾਦੀਆਂ ਨੂੰ ਮਾਰ ਗਿਰਾਇਆ ਹੈ। 

Two militants killed in encounter with security forces in J&K's Baramulla

ਸ੍ਰੀਨਗਰ - ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਰਾਤੋ ਰਾਤ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ ਹਨ। ਇਕ ਪੁਲਿਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਵੀਰਵਾਰ ਨੂੰ ਸੋਪੋਰ ਦੇ ਵਾਰਪੋਰਾ ਖੇਤਰ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

ਇਹ ਵੀ ਪੜ੍ਹੋ -  ਜੀਨ ਪਾਉਣ ਕਾਰਨ ਦਾਦੇ ਨੇ ਪੋਤੀ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ 'ਚ ਸੁੱਟੀ ਲਾਸ਼

ਅਧਿਕਾਰੀ ਨੇ ਕਿਹਾ, “ਹਰੇਕ ਘਰ ਦੀ ਤਲਾਸ਼ੀ ਦੌਰਾਨ ਅਤਿਵਾਦੀਆਂ ਦੇ ਠਿਕਾਣਿਆਂ ਦਾ ਪਤਾ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ।” ਅਧਿਕਾਰੀ ਨੇ ਕਿਹਾ ਕਿ ਇਹ ਕਾਰਵਾਈ ਮੁਠਭੇੜ ਵਿਚ ਬਦਲ ਗਈ, ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ ਤਾਂ ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਇਸ ਦਾ ਜਵਾਬ ਗੋਲੀਬਾਰੀ ਨਾਲ ਹੀ ਦਿੱਤਾ। 

ਇਹ ਵੀ ਪੜ੍ਹੋ -  ਕੋਰੋਨਾ ਸੰਕਟ: ਟੋਕਿਓ 'ਚ ਆਏ 2,000 ਕੇਸ, 15 ਜਨਵਰੀ ਤੋਂ ਬਾਅਦ ਸਭ ਤੋਂ ਵੱਡਾ ਅੰਕੜਾ  

“ਇਸ ਅਭਿਆਨ ਵਿਚ ਦੋ ਅਤਿਵਾਦੀ ਮਾਰੇ ਗਏ। ਸੁਰੱਖਿਆ ਕਰਮਚਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਕਸ਼ਮੀਰ ਦੇ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਸਫਲਤਾਪੂਰਵਕ ਕਾਰਵਾਈ ਲਈ ਸੁਰੱਖਿਆ ਬਲਾਂ ਨੂੰ ਵਧਾਈ ਦਿੱਤੀ। ਜੰਮੂ-ਕਸ਼ਮੀਰ ਪੁਲਿਸ ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਕੁਮਾਰ ਦੇ ਹਵਾਲੇ ਨਾਲ ਕਿਹਾ ਗਿਆ,'ਮਾਰੇ ਗਏ ਅਤਿਵਾਦੀਆਂ ਵਿਚੋਂ ਇਕ ਫਿਆਜ਼ ਵਾਰ ਸੀ, ਜੋ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ 'ਤੇ ਕੀਤੇ ਗਏ ਕਈ  ਹਮਲਿਆਂ 'ਚ ਸ਼ਾਮਲ ਸੀ। ਉਸ ਉੱਤੇ ਉੱਤਰੀ ਕਸ਼ਮੀਰ ਵਿਚ ਹਿੰਸਾ ਦਾ ਵੀ ਦੋਸ਼ ਲਾਇਆ ਗਿਆ ਸੀ। ਸੁਰੱਖਿਆ ਬਲਾਂ ਨੇ ਇਸ ਸਾਲ ਵਾਦੀ ਵਿਚ ਹੁਣ ਤੱਕ 80 ਅਤਿਵਾਦੀਆਂ ਨੂੰ ਮਾਰ ਗਿਰਾਇਆ ਹੈ।