ਬਿਹਾਰ 'ਚ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 4 ਸਾਲਾ ਬੱਚਾ
NDRF ਵਲੋਂ ਮਾਸੂਮ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ
ਨਾਲੰਦਾ: ਬਿਹਾਰ ਦੇ ਨਾਲੰਦਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਿਲ੍ਹੇ ਦੇ ਨਾਲੰਦਾ ਥਾਣਾ ਖੇਤਰ ਦੇ ਕੁਲ ਭੰਡਾਰੀ ਪਿੰਡ 'ਚ ਸਥਿਤ ਚੋਟਕੀ ਅਹਰਾ ਖੰਧਾ ਇਲਾਕੇ 'ਚ ਇਕ ਬੱਚਾ ਖੁੱਲ੍ਹੇ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਹੈ। ਬੱਚੇ ਦੇ ਬੋਰਵੈੱਲ 'ਚ ਡਿੱਗਣ ਕਾਰਨ ਪੂਰੇ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੇ ਬੱਚੇ ਨੂੰ ਕੱਢਣ ਲਈ ਜੇਸੀਬੀ ਮਸ਼ੀਨ ਨਾਲ ਖੁਦਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਫਰੀਦਕੋਟ ਜਿਲ੍ਹੇ ਦੇ ਨੌਜਵਾਨਾਂ ਨੇ ਗੱਡੇ ਝੰਡੇ, ਦੁਬਈ 'ਚ ਜਿੱਤੇ ਦੋ ਸੋਨ ਤਮਗੇ
ਘਟਨਾ ਬਾਰੇ ਦੱਸਿਆ ਜਾ ਰਿਹਾ ਹੈ ਚਾਰ ਸਾਲਾ ਲੜਕਾ ਬੋਰਵੈੱਲ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਹ ਖੇਡਦੇ ਹੋਏ ਬੋਰਵੈੱਲ 'ਚ ਡਿੱਗ ਗਿਆ। ਇਥੇ ਬੋਰਵੈੱਲ 'ਚ ਬੱਚੇ ਦੇ ਡਿੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜੇਸੀਬੀ ਮਸ਼ੀਨ ਮੰਗਵਾ ਕੇ ਜ਼ਮੀਨ ਦੀ ਖੁਦਾਈ ਕਰਨ 'ਚ ਜੁਟੀ ਹੋਈ ਹੈ, ਤਾਂ ਜੋ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਇਹ ਵੀ ਪੜ੍ਹੋ: ਮੀਂਹ ਦੇ ਪਾਣੀ ਕਾਰਨ ਘਰ ਦੀ ਡਿੱਗੀ ਕੰਧ, ਮਲਬੇ ਹੇਠਾਂ ਦੱਬੇ ਗਏ ਪ੍ਰਵਾਰ ਦੇ ਮੈਂਬਰ
ਦਸਿਆ ਜਾ ਰਿਹਾ ਹੈ ਕਿ ਫਿਲਹਾਲ ਬੱਚਾ ਬੋਰਵੈੱਲ ਦੇ ਅੰਦਰ ਹੈ। ਇਸ ਦੇ ਨਾਲ ਹੀ ਬੱਚੇ ਦੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।