Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, 1 ਕਰੋੜ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ !
ਪ੍ਰਧਾਨ ਮੰਤਰੀ ਸੂਰਿਆਘਰ ਬਿਲਜੀ ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਛੱਤਾਂ 'ਤੇ ਸੋਲਰ ਪੈਨਲ ਲਗਾਏ ਜਾਣਗੇ
Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ 3.0 ਦੇ ਪਹਿਲੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਇਸ ਬਜਟ ਵਿੱਚ ਆਮ ਲੋਕਾਂ ਤੋਂ ਲੈ ਕੇ ਖਾਸ ਲੋਕਾਂ ਤੱਕ ਸਭ ਦਾ ਧਿਆਨ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ ,ਜੋ ਸਰਕਾਰ ਤੋਂ ਰਾਹਤ ਦੀ ਉਡੀਕ ਕਰ ਰਹੇ ਸਨ। ਵਿੱਤ ਮੰਤਰੀ ਨੇ ਸੋਲਰ ਪੈਨਲ ਸਕੀਮ ਤਹਿਤ 1 ਕਰੋੜ ਘਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।
ਕੀ ਹੈ ਸਕੀਮ ?
ਦਰਅਸਲ, ਕਈ ਲੋਕ ਆਪਣੇ ਘਰਾਂ ਦੀ ਛੱਤ 'ਤੇ ਸੋਲਨ ਪੈਨਲ ਲਗਾਉਂਦੇ ਹਨ। ਅਜਿਹੇ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗ੍ਰੀਨ ਅਤੇ ਕਲੀਨ ਐਨਰਜ਼ੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵਾਂ ਐਲਾਨ ਕੀਤਾ ਹੈ। ਮੋਦੀ ਸਰਕਾਰ ਦੇ ਡ੍ਰੀਮ ਪ੍ਰੋਜੈਕਟ ਸੋਲਰ ਪੈਨਲ ਯੋਜਨਾ ਦੇ ਤਹਿਤ 1 ਕਰੋੜ ਘਰਾਂ ਨੂੰ ਫਾਇਦਾ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੌਰਾਨ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਘਰ ਦੀ ਛੱਤ 'ਤੇ ਸੋਲਰ ਪੈਨਲ ਲਗਾਉਣ ਵਾਲੇ ਪਰਿਵਾਰਾਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ।
1 ਕਰੋੜ ਲੋਕਾਂ ਨੂੰ ਲਾਭ ਮਿਲੇਗਾ
ਬਜਟ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਰਿਆਘਰ ਮੁਫਤ ਬਿਜਲੀ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ 1 ਕਰੋੜ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਏ ਗਏ ਹਨ। ਇਨ੍ਹਾਂ ਘਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਜਿਸ ਕਾਰਨ ਇਸ ਸਕੀਮ ਨੂੰ ਹੁਲਾਰਾ ਮਿਲੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੋਲਰ ਪੈਨਲਾਂ ਦੀ ਮਦਦ ਨਾਲ ਬਿਜਲੀ ਸਪਲਾਈ ਹੋਵੇਗੀ।