ਪ੍ਰਾਈਵੇਟ ਕੰਪਨੀਆਂ ਦਾ ‘ਪਾਪਾ ਬਚਾਓ’ ਦੇ ਮਾਇੰਡਸੈਟ ਤੋਂ ਬਾਹਰ ਆਉਣਾ ਜ਼ਰੂਰੀ: ਚੀਫ ਇਕਨਾਮਿਕ ਐਡਵਾਇਜ਼ਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਬਰਾਮਨੀਅਮ ਨੇ ਸਮਝਾਉਂਦਿਆਂ ਕਿਹਾ ਕਿ ਮੈਂ ਕਹਾਂਗਾ ਕਿ ਨਿੱਜੀ ਖੇਤਰ ਦੀ ਸ਼ੁਰੂਆਤ 1991 ਵਿਚ ਭਾਰਤ ਵਿਚ ਹੋਈ ਸੀ।

Economy

ਨਵੀਂ ਦਿੱਲੀ: ਆਰਥਿਕ ਮੰਦੀ ਕਾਰਨ ਪ੍ਰਾਈਵੇਟ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਕੰਪਨੀਆਂ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕਰ ਰਹੀਆਂ ਹਨ। ਬੁੱਧਵਾਰ ਨੂੰ ਇੱਕ ਸਮਾਗਮ ਵਿਚ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਮੂਰਤੀ ਸੁਬਰਾਮਨੀਅਮ ਨੇ ਕਿਹਾ ਕਿ ਨਿੱਜੀ ਖੇਤਰ ਨੂੰ ਸਰਕਾਰ ਤੋਂ ਮਦਦ ਲੈਣ ਦੀ ਬਜਾਏ ਆਪਣੇ ਪੈਰਾਂ ’ਤੇ ਖੜਨਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।

ਹੁਣ ਇਸ 30 ਸਾਲ ਪੁਰਾਣੇ ਸੈਕਟਰ ਲਈ ਸਮਾਂ ਆ ਗਿਆ ਹੈ ਕਿ ਉਹ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇ। ਮੈਨੂੰ ਆਪਣੇ ਪਿਤਾ ਕੋਲ ਜਾਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਸਾਨੂੰ ਅੱਗੇ ਵਧਣ ਦੀ ਲੋੜ ਹੈ। ਅਸੀਂ ਹੁਣ ਇੱਕ ਮਾਰਕੀਟ ਦੀ ਆਰਥਿਕਤਾ ਹਾਂ। ਅਜਿਹੀ ਆਰਥਿਕਤਾ ਵਿਚ ਜੇ ਕੋਈ ਸੰਪਤੀ ਨੂੰ ਸੰਭਾਲਿਆ ਨਹੀਂ ਜਾ ਸਕਦਾ, ਇਹ ਕਿਸੇ ਹੋਰ ਨੂੰ ਦਿੱਤੀ ਜਾਂਦੀ ਹੈ।

ਇਸ ਸਾਲ ਆਰਥਿਕ ਸਰਵੇਖਣ ਵਿਚ ਵੀ ਸੁਬਰਾਮਨੀਅਮ ਨੇ ਸੁਝਾਅ ਦਿੱਤਾ ਸੀ ਕਿ ਸਰਕਾਰ ਨੂੰ ਕੰਪਨੀਆਂ ਨੂੰ ਪ੍ਰੋਤਸਾਹਨ ਨਹੀਂ ਦੇਣੇ ਚਾਹੀਦੇ। ਅਜਿਹਾ ਹੋਣ ਤੇ ਉਹ ਹਮੇਸ਼ਾਂ ਸਟਾਰਟਅਪ ਰਹਿ ਜਾਂਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।