ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਅੱਜ ਭਾਰਤ ਪਹੁੰਚਣਗੇ ਅਫ਼ਗਾਨੀ ਹਿੰਦੂ ਤੇ ਸਿੱਖ
ਕੀਤਾ ਪੀਐੱਮ ਮੋਦੀ ਦਾ ਧੰਨਵਾਦ, ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਨੂੰ ਕੱਢਣਣ ਦਾ ਕੰਮ ਹੁਣ ਆਪਣੇ ਅੰਤਿਮ ਪੜਾਅ 'ਤੇ ਹੈ
ਨਵੀਂ ਦਿੱਲੀ: ਅਫਗਾਨਿਸਤਾਨ ਵਿਚ ਫਸੇ ਭਾਰਤੀ ਨਾਗਰਿਕ ਅਤੇ 46 ਅਫ਼ਗਾਨ ਹਿੰਦੂ ਅਤੇ ਸਿੱਖ 3 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਸਨ ਅਤੇ ਉਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅਫ਼ਗਾਨਿਸਤਾਨ ਤੋਂ ਬਾਹਰ ਕੱਢਣ ਲਈ ਪੀਐੱਮ ਮੋਦੀ ਦਾ ਧੰਨਵਾਦ ਵੀ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ 3 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ 46 ਭਾਰਤੀ ਪਾਸਪੋਰਟ ਧਾਰਕ ਅੱਜ ਭਾਰਤ ਪਹੁੰਚਣਗੇ।
ਅਸੀਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਦਾ ਅਫ਼ਗਾਨਿਸਤਾਨ ਵਿਚ ਹਿੰਦੂਆਂ ਅਤੇ ਸਿੱਖਾਂ ਦੀ ਮਦਦ ਕਰਨ ਲਈ ਧੰਨਵਾਦ ਕਰਦੇ ਹਾਂ। ਅਸੀਂ ਕਾਬੁਲ ਦੇ ਉਨ੍ਹਾਂ ਘੱਟ ਗਿਣਤੀ ਲੋਕਾਂ ਦੇ ਸੰਪਰਕ ਵਿਚ ਹਾਂ ਜੋ ਬਾਹਰ ਆਉਣਾ ਚਾਹੁੰਦੇ ਹਨ। ਦੱਸ ਦਈਏ ਕਿ ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਨੂੰ ਕੱਢਣਣ ਦਾ ਕੰਮ ਹੁਣ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਏਅਰ ਫੋਰਸ ਅਤੇ ਏਅਰ ਇੰਡੀਆ ਦੀਆਂ ਉਡਾਣਾਂ ਰਾਹੀਂ ਹੁਣ ਤੱਕ 700 ਤੋਂ ਵੱਧ ਭਾਰਤੀਆਂ ਨੂੰ ਕਾਬੁਲ ਹਵਾਈ ਅੱਡੇ ਤੋਂ ਕੱਢਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ - ਸਿੱਧੂ ਦੇ ਦੋ ਸਲਾਹਕਾਰਾਂ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕੀਤਾ ਟਵੀਟ
ਭਾਰਤੀ ਹਵਾਈ ਸੈਨਾ ਦੇ ਜਹਾਜ਼ ਅਫਗਾਨਿਸਤਾਨ ਵਿਚ ਫਸੇ ਭਾਰਤੀ ਨਾਗਰਿਕਾਂ, ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਵਾਪਸ ਲਿਆਉਣ ਦੇ ਇੱਕ ਮੁਸ਼ਕਲ ਮਿਸ਼ਨ ਵਿਚ ਲੱਗੇ ਹੋਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਭਾਰਤੀ ਅਧਿਕਾਰੀ ਕਾਬੁਲ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਰਨ ਲੈਣ ਵਾਲੇ ਸਿੱਖਾਂ ਦੇ ਸਮੂਹ ਦੇ ਸੰਪਰਕ ਵਿਚ ਹਨ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ - ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼
ਸਿੱਖਾਂ ਦੇ ਪਵਿੱਤਰ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ 3 ਸਿੱਖਾਂ, 46 ਅਫ਼ਗਾਨ ਹਿੰਦੂ ਅਤੇ ਸਿੱਖ ਹੁਣ ਕਾਬੁਲ ਹਵਾਈ ਅੱਡੇ ਅੰਦਰ ਮੌਜੂਦ ਹਨ। ਅਗਲੇ ਕੁਝ ਘੰਟਿਆਂ ਵਿਚ ਹੋਰ ਲੋਕਾਂ ਨੂੰ ਬਾਹਰ ਕੱਢਿਆ ਜਾਵੇਗਾ। ਭਾਰਤੀ ਸਿੱਖ ਭਾਈਚਾਰੇ ਦੇ ਲੋਕ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਤੋਂ ਸਿੱਖਾਂ ਦੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਮੋਦੀ ਸਰਕਾਰ ਅਤੇ ਹਵਾਈ ਫੌਜ ਦੇ ਅਧਿਕਾਰੀਆਂ ਦਾ ਧੰਨਵਾਦ ਕਰ ਰਹੇ ਹਨ।