ਬੈਂਗਲੁਰੂ 'ਚ ਫੂਡ ਫੈਕਟਰੀ 'ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਮੌਤ, 3 ਜਖ਼ਮੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਗ ਬੁਝਾਉਣ ਤੋਂ ਬਾਅਦ, ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ

Bengaluru: 2 workers from Bihar killed in blast at food factory, 3 others injured

ਬੈਂਗਲੁਰੂ:  ਸੋਮਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿਚ ਇੱਕ ਫੈਕਟਰੀ ਵਿਚ ਹੋਏ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਜਦੋਂ ਕਿ ਦੋ ਔਰਤਾਂ ਸਮੇਤ ਤਿੰਨ ਹੋਰ ਜ਼ਖਮੀ ਹੋ ਗਏ। ਖਬਰਾਂ ਅਨੁਸਾਰ ਰਾਜਧਾਨੀ ਦੇ ਮਗਦੀ ਰੋਡ 'ਤੇ ਸਥਿਤ ਐਮਐਮ ਫੂਡ ਫੈਕਟਰੀ ਦੇ ਬਾਇਲਰ ਵਿਚ ਧਮਾਕਾ ਹੋਇਆ।

ਖ਼ਬਰ ਏਜੰਸੀ ਏਐਨਆਈ ਨੇ ਬੰਗਲੁਰੂ ਦੇ ਡੀਸੀਪੀ (ਪੱਛਮੀ) ਸੰਜੀਵ ਪਾਟਿਲ ਦੇ ਹਵਾਲੇ ਨਾਲ ਕਿਹਾ, “ਦੋ ਔਰਤਾਂ ਸਮੇਤ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹਨ ਅਤੇ ਹਸਪਤਾਲ ਵਿਚ ਦਾਖਲ ਹਨ। ਜਾਣਕਾਰੀ ਅਨੁਸਾਰ ਘਟਨਾ ਦੇ ਦੌਰਾਨ ਫੈਕਟਰੀ ਵਿਚ ਸੱਤ ਲੋਕ ਕੰਮ ਕਰ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਅੱਗ ਬੁਝਾਉਣ ਤੋਂ ਬਾਅਦ, ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ

ਜਿਨ੍ਹਾਂ ਵਿੱਚੋਂ ਜ਼ਿਆਦਾਤਰ ਅੱਗ ਦੀ ਲਪੇਟ ਵਿਚ ਆ ਗਏ ਸਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੰਗਲੁਰੂ ਪੱਛਮੀ ਡੀਸੀਪੀ ਸੰਜੀਵ ਪਾਟਿਲ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਬਿਹਾਰ ਦੇ ਦੋ ਮਜ਼ਦੂਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।