ਇਤਿਹਾਸਕ ਫੈਸਲਾ! ਭਾਰਤੀ ਫੌਜ 'ਚ ਪਹਿਲੀ ਵਾਰ 5 ਮਹਿਲਾ ਅਧਿਕਾਰੀਆਂ ਦੀ ਕਰਨਲ ਰੈਂਕ 'ਤੇ ਹੋਵੇਗੀ ਤਰੱਕੀ
ਭਾਰਤੀ ਫੌਜ ਦੇ ਚੋਣ ਬੋਰਡ ਨੇ 26 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਪੰਜ ਮਹਿਲਾ ਅਧਿਕਾਰੀਆਂ ਨੂੰ ਕਰਨਲ ਰੈਂਕ ’ਤੇ ਤਰੱਕੀ ਦੇਣ ਦਾ ਰਾਸਤਾ ਸਾਫ ਕਰ ਦਿੱਤਾ ਹੈ।
ਨਵੀਂ ਦਿੱਲੀ: ਭਾਰਤੀ ਫੌਜ (Indian Army) ਦੇ ਚੋਣ ਬੋਰਡ ਨੇ 26 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਪੰਜ ਮਹਿਲਾ ਅਧਿਕਾਰੀਆਂ ਨੂੰ ਕਰਨਲ ਰੈਂਕ ’ਤੇ ਤਰੱਕੀ (Indian Army Promotes 5 Women Officers To Colonel Rank) ਦੇਣ ਦਾ ਰਾਸਤਾ ਸਾਫ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਪਹਿਲੀ ਵਾਰ ਈਐਮਈ ਕੋਰ, ਸਿਗਨਲ ਅਤੇ ਇੰਜੀਨੀਅਰਿੰਗ ਕੋਰ ਵਿਚ ਕੰਮ ਕਰ ਰਹੀਆਂ ਮਹਿਲਾ ਅਧਿਕਾਰੀਆਂ ਦੀ ਕਰਨਲ ਅਹੁਦੇ ’ਤੇ ਤਰੱਕੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਹੋਰ ਪੜ੍ਹੋ: MHA ਪੈਨਲ ਦੀ ਚਿਤਾਵਨੀ- ਅਕਤੂਬਰ 'ਚ ਸਿਖਰ 'ਤੇ ਹੋ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ
ਰੱਖਿਆ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਰਨਲ ਰੈਂਕ ’ਤੇ ਪਰਮੋਟ ਹੋਣ ਵਾਲੀਆਂ ਮਹਿਲਾ ਅਧਿਕਾਰੀਆਂ ਵਿਚ ਕੋਰ ਆਫ ਸਿਗਨਲ ਦੀ ਲੈਫਟੀਨੈਂਟ ਕਰਨਲ ਸੰਗੀਤਾ ਸਰਦਾਨਾ, ਕੋਰ ਆਫ ਇੰਲੈਕਟ੍ਰਾਨਿਕ ਐਂਡ ਮਕੈਨੀਕਲ ਇੰਜੀਨੀਅਰਜ਼ ਦੀ ਲੈਫਟੀਨੈਂਟ ਕਰਨਲ ਸੋਨੀਆ ਆਨੰਦ ਅਤੇ ਲੈਫਟੀਨੈਂਟ ਕਰਨਲ ਨਵਨੀਤ ਦੁੱਗਲ ਅਤੇ ਕੋਰ ਆਫ ਇੰਜੀਨੀਅਰਜ਼ ਦੀ ਲੈਫਟੀਨੈਂਟ ਕਰਨਲ ਰੀਨੂ ਖੰਨਾ ਅਤੇ ਲੈਫਟੀਨੈਂਟ ਕਰਨਲ ਰੀਚਾ ਸਾਗਰ ਸ਼ਾਮਲ ਹੈ।
ਹੋਰ ਪੜ੍ਹੋ: ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਲਈ ਲੱਗੇਗਾ ਸਮਰੱਥਾ ਉਸਾਰੂ ਕੈਂਪ
ਇਸ ਤੋਂ ਪਹਿਲਾਂ ਕਰਨਲ ਅਹੁਦਿਆਂ ’ਤੇ ਸਿਰਫ ਆਰਮੀ ਮੈਡੀਕਲ ਕੋਰ, ਜੱਜ ਐਡਵੋਕੇਟ ਜਨਰਲ ਅਤੇ ਫੌਜ ਸਿੱਖਿਆ ਕੋਰ ਦੀਆਂ ਮਹਿਲਾ ਅਧਿਕਾਰੀਆਂ ਨੂੰ ਹੀ ਤਰੱਕੀ ਦਿੱਤੀ ਜਾਂਦੀ ਸੀ। ਅਜਿਹਾ ਪਹਿਲੀ ਵਾਰ ਹੈ ਜਦੋਂ ਇਹਨਾਂ ਤਿੰਨ ਖੇਤਰਾਂ ਤੋਂ ਇਲਾਵਾ ਇੰਜੀਨੀਅਰਿੰਗ ਅਤੇ ਸਿਗਨਲ ਕੋਰ ਵਿਚ ਤੈਨਾਤ ਮਹਿਲਾ ਅਧਿਕਾਰੀਆਂ ਨੂੰ ਵੀ ਕਰਨਲ ਰੈਂਕ ’ਤੇ ਤਰੱਕੀ ਦਿੱਤੀ ਗਈ ਹੈ।
ਹੋਰ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਹਾਈ ਕੋਰਟ ਦਾ ਰੁਖ