ਕਸ਼ਮੀਰ ਵਿਚ ਬੰਦ ਕੀਤੇ ਗਏ 50 ਹਜ਼ਾਰ ਮੰਦਿਰਾਂ ਦਾ ਸਰਕਾਰ ਕਰਵਾਏਗੀ ਸਰਵੇ: ਗ੍ਰਹਿ ਰਾਜਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਕਿਹਾ ਕਿ ਮੋਦੀ ਸਰਕਾਰ ਕਸ਼ਮੀਰ ਵਿਚ ਅੱਤਵਾਦ ਦੇ ਖਾਤਮੇ ਲਈ ਵਚਨਬੱਧ ਹੈ।

Around 50000 temples were closed over the year in kashmir government ordered survey

ਨਵੀਂ ਦਿੱਲੀ: ਮੋਦੀ ਸਰਕਾਰ ਜੰਮੂ-ਕਸ਼ਮੀਰ ਵਿਚ ਪਿਛਲੇ ਕਈ ਸਾਲਾਂ ਤੋਂ ਬੰਦ ਪਏ 50 ਹਜ਼ਾਰ ਮੰਦਰਾਂ ਦੇ ਦਰਵਾਜ਼ੇ ਦੁਬਾਰਾ ਖੋਲ੍ਹੇਗੀ। ਇਨ੍ਹਾਂ ਮੰਦਰਾਂ ਦੀ ਪਛਾਣ ਲਈ ਜਲਦੀ ਹੀ ਸਰਵੇਖਣ ਕੀਤਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੇ ਇਹ ਜਾਣਕਾਰੀ ਦਿੱਤੀ ਹੈ। ਰੈਡੀ ਨੇ ਕਿਹਾ ਕਿ ਇਹ ਉਹ ਮੰਦਰ ਹਨ ਜਿਨ੍ਹਾਂ ਨੂੰ ਢਾਹਿਆ ਜਾਂ ਮੂਰਤੀਆਂ ਤੋੜ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਘਾਟੀ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸਕੂਲ ਮੁੜ ਖੋਲ੍ਹਣ ਲਈ ਇਕ ਸਰਵੇਖਣ ਕੀਤਾ ਜਾ ਰਿਹਾ ਹੈ। ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਕਿਹਾ ਕਿ ਕਸ਼ਮੀਰੀ ਪੰਡਤ ਦਹਾਕਿਆਂ ਤੋਂ ਘਾਟੀ ਵਿਚ ਅੱਤਵਾਦ ਕਾਰਨ ਭੱਜਣ ਲਈ ਮਜਬੂਰ ਹੋਏ ਸਨ। ਅੱਤਵਾਦੀਆਂ ਨੇ ਵੱਡੀ ਗਿਣਤੀ ਵਿਚ ਕਸ਼ਮੀਰੀ ਪੰਡਤਾਂ ਦਾ ਕਤਲੇਆਮ ਵੀ ਕੀਤਾ। ਇਸ ਤੋਂ ਬਾਅਦ ਉਥੇ ਦੇ ਮੰਦਰਾਂ ਦੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ।

ਅਸੀਂ ਇਸੇ ਤਰ੍ਹਾਂ ਦੇ ਮੰਦਰਾਂ ਵਿਚ ਇੱਕ ਸਰਵੇਖਣ ਕਰਨ ਜਾ ਰਹੇ ਹਾਂ। ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਕਿਹਾ ਕਿ ਮੋਦੀ ਸਰਕਾਰ ਕਸ਼ਮੀਰ ਵਿਚ ਅੱਤਵਾਦ ਦੇ ਖਾਤਮੇ ਲਈ ਵਚਨਬੱਧ ਹੈ। ਇਸ ਲਈ ਆਪ੍ਰੇਸ਼ਨ ਵੀ ਕੀਤਾ ਜਾ ਰਿਹਾ ਹੈ। ਸਾਡੀ ਸਰਕਾਰ ਘਾਟੀ ਤੋਂ ਨਫ਼ਰਤ ਨੂੰ ਖ਼ਤਮ ਕਰੇਗੀ। ਦੱਸ ਦੇਈਏ ਕਿ 5 ਅਗਸਤ ਨੂੰ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ਬਾਰੇ ਇੱਕ ਇਤਿਹਾਸਕ ਫ਼ੈਸਲਾ ਲਿਆ ਸੀ।

ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਵੱਖਰੇ ਕੇਂਦਰੀ ਸ਼ਾਸਤ ਪ੍ਰਦੇਸ਼ ਐਲਾਨੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।