ਕੋਰੋਨਾ ਦਾ ਕਹਿਰ: ਭਾਰਤ 'ਚ ਕੋਰੋਨਾ ਦੇ ਮਾਮਲੇ 56 ਲੱਖ ਤੋਂ ਪਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 90020 ਨੂੰ ਪਾਰ

corona virus

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਦੇਸ਼ 'ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ।

ਬੁੱਧਵਾਰ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83347 ਮਾਮਲੇ ਸਾਹਮਣੇ ਆਏ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5646011 ਹੋ ਗਈ ਹੈ।

ਉੱਥੇ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 1085 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 90020 ਨੂੰ ਪਾਰ ਕਰ ਚੁੱਕਾ ਹੈ।