ਕਿਸਾਨ ਵਿਰੋਧੀ ਬਿਲ ਨੂੰ ਲੈ ਕੇ ਅੱਜ ਸ਼ਾਮ 5 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੀਆਂ ਵਿਰੋਧੀ ਧਿਰਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਰੋਧੀ ਧਿਰਾਂ ਨੇ ਕੱਲ ਕੀਤਾ ਸੀ ਸਦਨ ਦੀ ਕਾਰਵਾਈ ਦਾ ਬਾਈਕਾਟ

Opposition parties to meet President at 5 pm over farm bills

ਨਵੀਂ ਦਿੱਲੀ: ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਅੱਜ ਸ਼ਾਮੀਂ 5 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਵਿਰੋਧੀ ਧਿਰਾਂ ਨੇ ਬੀਤੇ ਦਿਨ ਸਦਨ ਦੀ ਕਾਰਵਾਈ ਦਾ ਬਾਈਕਾਟ ਕੀਤਾ ਸੀ। ਇਸ ਤੋਂ ਬਾਅਦ ਅੱਜ ਵਿਰੋਧੀ ਧਿਰ ਦੇ ਨੇਤਾਵਾਂ ਨੇ ਅਗਲੀ ਰਣਨੀਤੀ ਨੂੰ ਲੈ ਕੇ ਇਕ ਬੈਠਕ ਕੀਤੀ, ਜਿਸ ਵਿਚ ਇਹ ਤੈਅ ਹੋਇਆ ਕਿ ਇਸ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਰਾਜ ਸਭਾ ਨੇ ਸੋਮਵਾਰ ਨੂੰ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਐਤਵਾਰ ਨੂੰ ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ 2020 ਅਤੇ ਕਿਸਾਨੀ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਸਮਝੌਤੇ ਅਤੇ ਖੇਤੀਬਾੜੀ ਸੇਵਾਵਾਂ ਬਿਲ 2020 ਨੂੰ ਵੀ ਐਤਵਾਰ ਨੂੰ ਰਾਜ ਸਭਾ ਵਿਚ ਪਾਸ ਕੀਤਾ ਗਿਆ।

ਇਹਨਾਂ ਬਿਲਾਂ ਦੇ ਪਾਸ ਹੋਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਬਿਲ ਦਾ ਵਿਰੋਧ ਕੀਤਾ ਸੀ, ਜਿਸ ਦੇ ਚਲਦਿਆਂ ਸਦਨ ਵਿਚ ਭਾਰੀ ਹੰਗਾਮਾ ਹੋਇਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ 8 ਸੰਸਦ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ, ਜਿਸ ਦੇ ਚਲਦਿਆਂ ਬੀਤੇ ਦਿਨ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਨੇ ਸਦਨ ਤੋਂ ਵਾਕਆਊਟ ਕੀਤਾ ਤੇ ਸਦਨ ਦੀ ਬਾਕੀ ਕਾਰਵਾਈ ਦਾ ਬਾਈਕਾਟ ਕੀਤਾ।

ਦੱਸ ਦਈਏ ਇਹ ਬਿੱਲ ਪਿਛਲੇ ਹਫ਼ਤੇ ਲੋਕ ਸਭਾ ਨੇ ਪਾਸ ਕਰ ਦਿੱਤੇ ਸਨ। ਰਾਸ਼ਟਰਪਤੀ ਦੇ ਹਸਤਾਖਰ ਕਰਨ ਤੋਂ ਬਾਅਦ ਇਹ ਬਿਲ ਕਾਨੂੰਨ ਦਾ ਰੂਪ ਧਾਰਨ ਕਰ ਲੈਣਗੇ।