ਪੇਗਾਸਸ ਜਾਸੂਸੀ ਮਾਮਲਾ: ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ
ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੱਤਾ ਹੈ। ਚੀਫ ਜਸਟਿਸ ਨੇ ਕਿਹਾ ਕਿ ਇਸ ਕੇਸ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇਗਾ
ਨਵੀਂ ਦਿੱਲੀ: ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੱਤਾ ਹੈ। ਚੀਫ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਇਸ ਕੇਸ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੋਰਟ ਅਗਲੇ ਹਫ਼ਤੇ ਇਸ ਮਾਮਲੇ ਦੀ ਸੁਤੰਤਰ ਜਾਂਚ ਲਈ ਰਸਮੀ ਆਦੇਸ਼ ਜਾਰੀ ਕਰੇਗੀ।
ਹੋਰ ਪੜ੍ਹੋ: ਸ਼ਰਾਬ ਦੇ ਨਸ਼ੇ ਵਿਚ ਅੰਗਰੇਜ਼ੀ ਕਿਉਂ ਬੋਲਣ ਲੱਗਦੇ ਨੇ ਲੋਕ? ਖੋਜ ਵਿਚ ਹੋਇਆ ਖੁਲਾਸਾ
ਕੋਰਟ ਜਲਦ ਹੀ ਤਕਨੀਕੀ ਮਾਹਰ ਕਮੇਟੀ ਦੇ ਮੈਂਬਰਾਂ ਨੂੰ ਅੰਤਿਮ ਰੂਪ ਦੇਵੇਗੀ। ਸੀਜੇਆਈ ਐਨਵੀ ਰਮਨਾ ਨੇ ਇਹ ਗੱਲ ਸੀਨੀਅਰ ਵਕੀਲ ਸੀਯੂ ਸਿੰਘ ਨੂੰ ਕਹੀ। ਸੀਯੂ ਸਿੰਘ ਪੇਗਾਸਸ ਮਾਮਲੇ ਵਿਚ ਵੀ ਪਟੀਸ਼ਨਰਾਂ ਵਲੋਂ ਪੇਸ਼ ਹੋ ਰਹੇ ਹਨ। ਇਸ ਮਾਮਲੇ ਵਿਚ 13 ਸਤੰਬਰ ਨੂੰ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ਸੀ।
ਹੋਰ ਪੜ੍ਹੋ: ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ
ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਸਰਕਾਰ ਇਸ ਮੁੱਦੇ ਨੂੰ ਸਨਸਨੀਖੇਜ਼ ਨਹੀਂ ਬਣਾ ਸਕਦੀ। ਨਾਗਰਿਕਾਂ ਦੀ ਨਿੱਜਤਾ ਦੀ ਰੱਖਿਆ ਕਰਨਾ ਵੀ ਸਰਕਾਰ ਦੀ ਤਰਜੀਹ ਹੈ ਪਰ ਨਾਲ ਹੀ ਸਰਕਾਰ ਰਾਸ਼ਟਰੀ ਸੁਰੱਖਿਆ ਨੂੰ ਰੋਕ ਨਹੀਂ ਸਕਦੀ। ਅਜਿਹੀਆਂ ਸਾਰੀਆਂ ਤਕਨੀਕਾਂ ਖਤਰਨਾਕ ਹਨ। ਇਹਨਾਂ ਸਾਰਿਆਂ ਦੀ ਵਿਸ਼ੇਸ਼ਣ ਕਮੇਟੀ ਦੁਆਰਾ ਜਾਂਚ ਕੀਤੀ ਜਾਵੇ।
ਹੋਰ ਪੜ੍ਹੋ: ਅਮਰੀਕਾ ਪਹੁੰਚੇ PM ਮੋਦੀ ਦਾ ਪ੍ਰਵਾਸੀ ਭਾਰਤੀਆਂ ਨੇ ਕੀਤਾ ਸਵਾਗਤ, ਕਮਲਾ ਹੈਰਿਸ ਨਾਲ ਹੋਵੇਗੀ ਮੁਲਾਕਾਤ
ਇਹਨਾਂ ਮਾਹਰਾਂ ਦਾ ਸਰਕਾਰ ਨਾਲ ਕੋਈ ਸਬੰਧ ਨਹੀਂ ਹੋਵੇਗਾ। ਰਿਪੋਰਟ ਸਿੱਧੀ ਸੁਪਰੀਮ ਕੋਰਟ ਵਿਚ ਆਵੇਗੀ। ਕੇਂਦਰ ਨੇ ਕਿਹਾ ਕਿ ਅਸੀਂ ਹਲਫਨਾਮੇ ਰਾਹੀਂ ਇਸ ਜਾਣਕਾਰੀ ਨੂੰ ਜਨਤਕ ਨਹੀਂ ਕਰ ਸਕਦੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੈਗਾਸਸ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਸੀ।