ਦਿੱਲੀ 'ਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਕੇ 'ਤੇ ਪਹੁੰਚੇ ਕਈ ਫਾਇਰ ਟੈਂਡਰ

photo

 

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ ਨਰੇਲਾ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ  'ਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਤਰੀ ਦਿੱਲੀ ਦੇ ਐਮਐਸਸੀ ਮਾਲ ਨੇੜੇ ਨਰੇਲਾ ਇੰਡਸਟਰੀਅਲ ਏਰੀਆ, ਸੀ 358 ਦੀ ਉਕਤ ਫੈਕਟਰੀ ਵਿੱਚ ਸਵੇਰੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅੱਠ ਫਾਇਰ ਟੈਂਡਰਾਂ ਨੂੰ ਤੁਰੰਤ ਸੇਵਾ ਵਿੱਚ ਲਗਾਇਆ ਗਿਆ। ਅਧਿਕਾਰੀ ਇਸ ਘਟਨਾ ਵਿੱਚ ਕਿਸੇ ਵੀ ਜ਼ਖਮੀ ਜਾਂ ਜਾਨੀ ਨੁਕਸਾਨ ਬਾਰੇ ਕੋਈ ਵੇਰਵੇ ਦੇਣ ਵਿੱਚ ਅਸਮਰੱਥ ਸਨ।