ਪੈਗੰਬਰ ਵਿਵਾਦ 'ਚ ਐਂਕਰ ਨਵਿਕਾ ਕੁਮਾਰ ਨੂੰ ਵੱਡੀ ਰਾਹਤ, 8 ਹਫ਼ਤਿਆਂ ਲਈ ਕਿਸੇ ਵੀ ਐਕਸ਼ਨ 'ਤੇ ਪਾਬੰਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਸੀ ਵਿਵਾਦਤ ਟਿੱਪਣੀ

Big relief to anchor Navika Kumar in Prophet controversy

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਨੂੰ ਲੈ ਕੇ ਪੱਤਰਕਾਰ ਨਵਿਕਾ ਕੁਮਾਰ ਖ਼ਿਲਾਫ਼ ਦਰਜ FIR ਨੂੰ ਇਕੱਠਾ ਕਰ ਕੇ ਦਿੱਲੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।

ਜਸਟਿਸ ਐਮਆਰ ਸ਼ਾਹ ਅਤੇ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਕਿਹਾ ਕਿ ਨਵਿਕਾ ਕੁਮਾਰ ਵਿਰੁੱਧ ਅੱਠ ਹਫ਼ਤਿਆਂ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਿਮ ਮਿਆਦ ਵਿਚ ਆਪਣੇ ਬਚਾਅ ਲਈ ਕਦਮ ਚੁੱਕ ਸਕੇ।

ਉਸ ਨੇ ਨਵਿਕਾ ਕੁਮਾਰ ਨੂੰ ਮੁੱਖ FIR ਨੂੰ ਰੱਦ ਕਰਨ ਦੀ ਬੇਨਤੀ ਨਾਲ ਦਿੱਲੀ ਹਾਈ ਕੋਰਟ ਜਾਣ ਦੀ ਇਜਾਜ਼ਤ ਵੀ ਦਿੱਤੀ।  ਦਿੱਲੀ ਪੁਲਿਸ ਦੀ ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨ (IFSO) ਯੂਨਿਟ ਮਾਮਲੇ ਦੀ ਜਾਂਚ ਕਰੇਗੀ।

ਅਦਾਲਤ ਨੇ 8 ਅਗਸਤ ਨੂੰ ਕੁਮਾਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦਿੱਤੀ ਸੀ। ਬੈਂਚ ਨੇ ਕੁਮਾਰ ਦੀ ਪਟੀਸ਼ਨ 'ਤੇ ਕੇਂਦਰ, ਪੱਛਮੀ ਬੰਗਾਲ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਸਨ। 
ਪੈਗੰਬਰ ਮੁਹੰਮਦ ਬਾਰੇ ਸ਼ਰਮਾ ਦੀ ਟਿੱਪਣੀ ਨੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਖਾੜੀ ਦੇਸ਼ਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ।