ਦਿੱਲੀ ਵਿਚ ਮੀਂਹ ਦਾ ਕਹਿਰ, ਚਾਰੇ ਪਾਸੇ ਹੋਇਆ ਪਾਣੀ-ਪਾਣੀ, IMD ਨੇ ਜਾਰੀ ਕੀਤਾ 'ਯੈਲੋ ਅਲਰਟ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਯੂਪੀ ਦੇ ਕਈ ਸ਼ਹਿਰਾਂ ਵਿੱਚ ਸਕੂਲ ਕੀਤੇ ਗਏ ਬੰਦ

Rain

 

ਨਵੀਂ ਦਿੱਲੀ— ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ, ਦਿੱਲੀ-ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਪ੍ਰਭਾਵਿਤ ਹੋਈ।

ਭਾਰਤੀ ਮੌਸਮ ਵਿਭਾਗ (IMD) ਨੇ ਸ਼ਹਿਰ ਦੇ ਜ਼ਿਆਦਾਤਰ ਸਥਾਨਾਂ 'ਤੇ ਦਰਮਿਆਨੀ ਬਾਰਿਸ਼ ਬਾਰੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੇ ਮੱਦੇਨਜ਼ਰ ਨੋਇਡਾ ਸਮੇਤ ਯੂਪੀ ਦੇ ਕਈ ਸ਼ਹਿਰਾਂ ਵਿੱਚ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ 'ਚ ਨਿੱਜੀ ਅਦਾਰਿਆਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਅੱਜ ਸਾਰੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਹਦਾਇਤ ਕਰਨ ਲਈ ਕਿਹਾ ਗਿਆ ਹੈ।