Chhattisgarh: ਮੁਕਾਬਲੇ 'ਚ ਤਿੰਨ ਨਕਸਲੀ ਮਾਰੇ, ਏ.ਕੇ 47 ਸਮੇਤ ਅਸਲਾ ਬਰਾਮਦ
ਜਵਾਨਾਂ ਨੇ ਘਟਨਾ ਵਾਲੀ ਥਾਂ ਤੋਂ ਏਕੇ 47 ਅਤੇ ਗੋਲਾ ਬਾਰੂਦ ਕੀਤਾ ਬਰਾਮਦ
Chhattisgarh: Three naxalites were killed in the encounter, weapons including AK 47 were recovered
Chhattisgarh: ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਦੋ ਪੁਰਸ਼ਾਂ ਅਤੇ ਇੱਕ ਔਰਤ ਸਮੇਤ ਤਿੰਨ ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਘਟਨਾ ਵਾਲੀ ਥਾਂ ਤੋਂ ਏਕੇ 47 ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਰਾਇਣਪੁਰ ਅਬੂਝਾਮਦ ਦੇ ਇਲਾਕੇ ਵਿੱਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸਾਂਝੀ ਪੁਲੀਸ ਪਾਰਟੀ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਤਲਾਸ਼ੀ ਦੌਰਾਨ ਅੱਜ ਸ਼ਾਮ 4 ਵਜੇ ਤੋਂ ਪੁਲਿਸ ਪਾਰਟੀ ਅਤੇ ਮਾਓਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਇਸ ਮੁਕਾਬਲੇ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਨਕਸਲੀ ਮਾਰੇ ਗਏ ਹਨ। ਸਾਰੇ ਸਿਪਾਹੀ ਸੁਰੱਖਿਅਤ ਹਨ। ਸਰਚ ਆਪਰੇਸ਼ਨ ਜਾਰੀ ਹੈ।