ਦੇਸ਼ ਵਿਚ 7 ਲੱਖ ਤੋਂ ਵੀ ਘੱਟ ਹੋਏ ਕੋਰੋਨਾ ਦੇ ਐਕਟਿਵ ਮਾਮਲੇ, 24 ਘੰਟਿਆਂ 'ਚ ਆਏ 54 ਹਜ਼ਾਰ ਮਰੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੀਤੇ 24 ਘੰਟਿਆਂ 'ਚ ਹੋਈਆਂ 690 ਮੌਤਾਂ

Coronavirus 

ਨਵੀਂ ਦਿੱਲੀ: ਭਾਰਤ ਵਿਚ ਵਧ ਰਹੇ ਕੋਰੋਨਾ ਵਾਇਰਸ ਦੀ ਰਫ਼ਤਾਰ ਤੋਂ ਦੇਸ਼ ਨੂੰ ਥੋੜੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 7 ਲੱਖ ਤੋਂ ਵੀ ਘੱਟ ਹੋ ਗਈ ਹੈ। ਹਾਲਾਂਕਿ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 77 ਲੱਖ ਤੋਂ ਵੀ ਪਾਰ ਪਹੁੰਚ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 77,61,312 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 54,366 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਵਿਚ 73,979 ਮਰੀਜ ਠੀਕ ਹੋਏ ਹਨ।

ਇਸ ਦੌਰਾਨ 690 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 69,48,497 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਭਾਰਤ ਵਿਚ ਕੁੱਲ 1,17,306 ਲੋਕਾਂ ਦੀ ਮੌਤ ਹੋਈ ਹੈ। ਇਸ ਸਮੇਂ ਦੇਸ਼ ਵਿਚ ਕੁੱਲ  6,95,509 ਐਕਟਿਵ ਕੇਸ ਹਨ।

ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 89.52 ਫੀਸਦੀ 'ਤੇ ਪਹੁੰਚ ਗਿਆ ਹੈ। ਮੌਤ ਦਰ 1.51 ਫੀਸਦੀ ਹੈ। ਇਸ ਤੋਂ ਇਲਾਵਾ ਬੀਤੇ ਦਿਨ ਕੁੱਲ 14,42,722 ਸੈਂਪਲਾਂ ਦੀ ਜਾਂਚ ਕੀਤੀ ਗਈ। ਹੁਣ ਤੱਕ ਦੇਸ਼ ਵਿਚ ਕੁੱਲ 10,01,13,085 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।