photo
ਜੰਮੂ— ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਐਤਵਾਰ ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ ਟਰੱਕ 'ਚੋਂ 21 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਵਾਹਨ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮੁਕੇਸ਼ ਸਿੰਘ ਨੇ ਦੱਸਿਆ ਕਿ ਹਲਾਚੇਨਾਨੀ 'ਚ ਹਾਈਵੇਅ 'ਤੇ 'ਜ਼ੀਰੋ ਪੁਆਇੰਟ' 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਕਸ਼ਮੀਰ ਤੋਂ ਆ ਰਹੇ ਇੱਕ ਟਰੱਕ ਨੂੰ ਰੋਕਿਆ ਗਿਆ। ਟਰੱਕ ਨੂੰ ਪੰਜਾਬ ਦੇ ਨਵਾਂਸ਼ਹਿਰ ਦਾ ਰਹਿਣ ਵਾਲਾ ਕੁਲਵਿੰਦਰ ਸਿੰਘ ਚਲਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ 21.5 ਕਿਲੋ ਦੇ ਕਰੀਬ ਹੈਰੋਇਨ ਦੇ 18 ਪੈਕਟ ਬਰਾਮਦ ਕੀਤੇ ਗਏ। ਅਧਿਕਾਰੀ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਅਨੁਸਾਰ ਕਰੋੜਾਂ ਰੁਪਏ ਦੱਸੀ ਗਈ ਹੈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।