ਬੰਗਲਾਦੇਸ਼ 'ਚ 2 ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, 13 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਈ ਲੋਕ ਹੋਏ ਜ਼ਖ਼ਮੀ

photo

 

ਢਾਕਾ: ਬੰਗਲਾਦੇਸ਼ ਵਿਚ ਇਕ ਵੱਡਾ ਰੇਲ ਹਾਦਸਾ ਹੋਇਆ ਹੈ। ਬੰਗਲਾਦੇਸ਼ 'ਚ ਸੋਮਵਾਰ ਨੂੰ ਦੋ ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਰੇਲ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਜਧਾਨੀ ਢਾਕਾ ਤੋਂ ਲਗਭਗ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ 

ਸਥਾਨਕ ਪੁਲਿਸ ਅਧਿਕਾਰੀ ਸਿਰਾਜੁਲ ਇਸਲਾਮ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬੰਗਲਾਦੇਸ਼ੀ ਮੀਡੀਆ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 20 ਨੂੰ ਪਾਰ ਕਰ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਨੌਜਵਾਨ ਨਵਦੀਪ ਸਿੰਘ ਔਲਖ ਨੇ ਵਿਦੇਸ਼ ਵਿਚ ਚਮਕਾਇਆ ਪੰਜਾਬ ਦਾ ਨਾਂ

ਇਸ ਭਿਆਨਕ ਰੇਲ ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਜਾਰੀ ਹੈ। ਸਮਾਚਾਰ ਏਜੰਸੀ ਮੁਤਾਬਕ ਸਥਾਨਕ ਪੁਲਿਸ ਅਧਿਕਾਰੀ ਸਿਰਾਜੁਲ ਇਸਲਾਮ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।