ਰਾਮ ਮੰਦਰ ਨਿਰਮਾਣ : ਧਰਮ ਸਭਾ ਦੇ ਮੱਦੇਨਜ਼ਰ ਪੁਲਿਸ ਛਾਉਣੀ 'ਚ ਤਬਦੀਲ ਹੋਈ ਅਯੁੱਧਿਆ
ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦੇ ਖ਼ਤਰੇ ਨੂੰ ਦੇਖਦੇ ਹੋਏ ਅਯੁੱਧਿਆ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਅਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।
ਅਯੁੱਧਿਆ, ( ਪੀਟੀਆਈ ) : ਅਯੁੱਧਿਆ ਵਿਚ ਵਿਸ਼ਵ ਹਿੰਦੂ ਪਰਿਸ਼ਦ ਦੀ 25 ਨਵੰਬਰ ਨੂੰ ਹੋਣ ਜਾ ਰਹੀ ਧਰਮਸਭਾ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦੇ ਖ਼ਤਰੇ ਨੂੰ ਦੇਖਦੇ ਹੋਏ ਅਯੁੱਧਿਆ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਅਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਫੈਜ਼ਾਬਾਦ ਅਤੇ ਨੇੜੇ ਦੇ ਜਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ 48 ਕੰਪਨੀ ਪੀਏਸੀ ਵੀ ਤੈਨਾਤ ਕੀਤੇ ਗਏ ਹਨ। ਸੁਰੱਖਿਆ ਵਿਵਸਥਾ ਦੀਆਂ ਤਿਆਰੀਆਂ ਨੂੰ ਲੈ ਕੇ
ਮੁਖ ਸਕੱਤਰ ਡਾ. ਅਨੂਪ ਚੰਦਰ ਪਾਂਡੇ, ਪ੍ਰਮੁਖ ਸਕੱਤਰ ਗ੍ਰਹਿ ਅਰਵਿੰਦ ਕੁਮਾਰ ਅਤੇ ਡੀਜੀਪੀ ਓ.ਪੀ.ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀ ਬੋਰਡ, ਡੀਐਮ, ਡੀਆਈਦੀ ਅਤੇ ਐਸਐਸਪੀ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਤਿਆਰੀਆਂ ਦੀ ਜਾਣਕਾਰੀ ਲਈ ਅਤੇ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਨ ਦੇ ਨਿਰਦੇਸ਼ ਦਿਤੇ। ਡੀਜੀਪੀ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਦੇ ਲਿਹਾਜ ਨਾਲ ਅਯੁੱਧਿਆ ਨੂੰ 8 ਜ਼ੋਨ ਅਤੇ 16 ਸੈਕਟਰਾਂ ਵਿਚ ਵੰਡਿਆ ਗਿਆ ਹੈ।
ਹਰ ਜ਼ੋਨ ਅਤੇ ਸੈਕਟਰ ਵਿਖੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤੈਨਾਤੀ ਕੀਤੀ ਜਾ ਰਹੀ ਹੈ। ਅਯੁੱਧਿਆ ਵਿਚ ਪੀਏਸੀ ਬਲਾਂ ਦੀ ਗਿਣਤੀ ਵਧਾ ਕੇ 48 ਕੰਪਨੀ ਕਰ ਦਿਤੀ ਗਈ ਹੈ। ਪਹਿਲਾਂ 20 ਕੰਪਨੀਆਂ ਲਗਾਈਆਂ ਗਈਆਂ ਸਨ। ਇਸ ਤੋਂ ਇਲਾਵਾ ਪੁਲਿਸ ਸੁਪਰਡੈਂਟ ਪੱਧਰ ਦੇ 5, ਵਧੀਕ ਸੁਪਰਡੈਂਟ ਆਫ ਪੁਲਿਸ ਪੱਧਰ ਦੇ 15 ਅਤੇ 19 ਸੀਓ ਦੀ ਉਚੇਚੇ ਤੌਰ ਤੇ ਤੈਨਾਤੀ ਕੀਤੀ ਗਈ ਹੈ।