ਦੋਵੇਂ ਲੱਤਾਂ ਨਾ ਹੋਣ ਦੇ ਬਾਵਜੂਦ ਟ੍ਰਾਈ ਸਾਈਕਲ ਤੇ ਗੁਰਦਾਸਪੂਰ ਤੋਂ ਸਿੰਘੂ ਹੱਦ 'ਤੇ ਪਹੁੰਚਿਆ ਯੋਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੈਰ ਨਾ ਹੋਣ ਕਰਕੇ ਉਸ ਨੇ ਸਾਈਕਲ ਨੂੰ ਹੱਥ ਨਾਲ ਚਲਾ ਕੇ ਸਿੰਘੂ ਸਰਹਦ ਤੱਕ ਦਾ ਸਫਰ ਤੈਅ ਕੀਤਾ।

BALWINDER

ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਵੱਖ ਵੱਖ ਵਰਗਾਂ ਦੇ ਲੋਕ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਵਿਚਕਾਰ ਦੋਵਾਂ ਪੈਰਾਂ ਤੋਂ ਅਪਾਹਜ ਵਿਅਕਤੀ ਨੇ ਦਿੱਲੀ ਦੀ ਸਰਹੱਦ ਤੇ ਪਹੁੰਚ ਕੇ ਇੱਕ ਅਨੋਖੀ ਮਿਸਾਲ ਕਾਇਮ ਕੀਤੀ ਹੈ। 

ਦੱਸ ਦੇਈਏ ਕਿ ਬਲਵਿੰਦਰ ਸਿੰਘ ਜਿਸ ਦੀਆਂ ਦੋਵੇਂ ਲੱਤਾਂ ਨਹੀਂ ਹਨ, ਉਹ ਆਪਣੀ ਟ੍ਰਾਈ ਸਾਈਕਲ ਚਲਾ ਕੇ ਸਿੰਘੂ ਬਾਰਡਰ 'ਤੇ ਪਹੁੰਚਿਆ। ਬਲਵਿੰਦਰ ਸਿੰਘ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਇਸ ਠੰਢ ਵਿੱਚ ਪ੍ਰਦਰਸ਼ਨ ਤੱਕ ਦੇ ਸਫ਼ਰ ਨੇ ਲੋਕਾਂ ਦਾ ਦਿਲ ਜਿੱਤ ਲਿਆ। ਬਲਵਿੰਦਰ ਸਿੰਘ ਨੇ 10 ਦਿਨਾਂ ਵਿੱਚ ਗੁਰਦਾਸਪੁਰ ਤੋਂ ਸਿੰਘੂ ਸਰਹੱਦ ਤਕ 450 ਕਿਲੋਮੀਟਰ ਦੀ ਦੂਰੀ ਤੈਅ ਕੀਤੀ।

ਮੀਡੀਆ ਨਾਲ ਗੱਲਬਾਤ ਵਿਚ ਬਲਵਿੰਦਰ ਸਿੰਘ ਨੇ ਕਿਹਾ " ਉਹ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਇੰਨਾ ਲੰਮਾ ਪੈਂਡਾ ਤੈਅ ਕਰਕੇ ਆਇਆ ਹੈ। 45 ਸਾਲਾ ਬਲਵਿੰਦਰ ਸਿੰਘ ਨੇ ਕਿਹਾ ਕਿ ਜੇ ਇਸ ਯਾਤਰਾ ਦੌਰਾਨ ਉਸ ਦੀ ਮੌਤ ਹੁੰਦੀ ਹੈ ਤਾਂ ਵੀ ਉਸ ਨੂੰ ਇਸ ਦਾ ਕੋਈ ਅਫ਼ਸੌਸ ਨਹੀਂ ਸੀ। ਬਲਵਿੰਦਰ ਦਾ ਕਹਿਣਾ ਹੈ ਕਿ ਉਹ ਆਪਣੇ ਆਖਰੀ ਸਾਹਾਂ ਤੱਕ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨਾ ਚਾਹੁੰਦਾ ਹੈ।" 

ਦਿਵਯਾਂਗ ਬਲਵਿੰਦਰ ਸਿੰਘ ਨੇ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ, ਕਿਸਾਨ ਲਗਭਗ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਤੋਂ ਬਾਹਰ ਸਿੰਘੂ ਸਰਹੱਦ 'ਤੇ ਪਹੁੰਚ ਗਏ ਹਨ।