ਸਿੱਖਿਆ ਮੰਤਰੀ ਦਾ ਵੱਡਾ ਐਲਾਨ- ਫਰਵਰੀ ਤੱਕ ਨਹੀਂ ਹੋਣਗੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ
"ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ
Education Minister
ਨਵੀਂ ਦਿੱਲੀ: ਦੇਸ਼ਭਰ ਵਿਚ ਕੋਰੋਨਾ ਦੇ ਚਲਦੇ ਸਕੂਲ ਕਾਲਜ ਕਾਫੀ ਲੰਬੇ ਸਮੇਂ ਤੋਂ ਬੰਦ ਹੈ। ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਵਿਚਾਰ ਚਰਚਾ ਹੋ ਰਹੀ ਹੈ। ਇਸ ਦੇ ਚਲਦੇ ਹੁਣ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ, "ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ। "
ਉਨ੍ਹਾਂ ਕਿਹਾ ਕਿ ਹਾਲਾਤ ਦੀ ਸਮੀਖਿਆ ਤੇ ਵਿਚਾਰ ਵਟਾਂਦਰੇ ਮਗਰੋਂ ਹੀ ਪ੍ਰੀਖਿਆਵਾਂ ਕਰਾਉਣ ਦਾ ਫ਼ੈਸਲਾ ਲਿਆ ਜਾਵੇਗਾ। ਅਧਿਆਪਕਾਂ ਨਾਲ ਆਨਲਾਈਨ ਗੱਲਬਾਤ ਦੌਰਾਨ ਨਿਸ਼ੰਕ ਨੇ ਇਹ ਐਲਾਨ ਕੀਤਾ।ਇਸ ਤੋਂ ਪਹਿਲਾਂ ਸੀਬੀਐਸਈ ਨੇ ਐਲਾਨ ਕੀਤਾ ਸੀ ਕਿ 2021 ’ਚ ਬੋਰਡ ਪ੍ਰੀਖਿਆਵਾਂ ਆਨਲਾਈਨ ਨਹੀਂ ਸਗੋਂ ਲਿਖਤੀ ਤੌਰ ’ਤੇ ਹੋਣਗੀਆਂ। ਇਸ ਕਰਕੇ ਵਿਦਿਆਰਥੀਆਂ ਵਿੱਚ ਭੰਬਲਭੁਸਾ ਪੈਦਾ ਹੋ ਗਿਆ ਹੈ।