ਟਿੱਕਰੀ ਬਾਰਡਰ : ਬੀ ਕੇ ਯੂ ਏਕਤਾ (ਉਗਰਾਹਾਂ) ਦੇ ਆਗੂਆਂ ਵੱਲੋਂ ਭੁੱਖ ਹਡ਼ਤਾਲ ਤੇ ਵਿਸ਼ਾਲ ਰੈਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨਾਲ ਯਕਯਹਿਤੀ ਪ੍ਰਗਟਾਉਣ ਲਈ ਪੰਜ ਆਗੂਆਂ ਵੱਲੋਂ ਦਿਨ ਭਰ ਲਈ ਭੁੱਖ ਹਡ਼ਤਾਲ ਕੀਤੀ ਗਈ।

farmer protest

ਨਵੀਂ ਦਿੱਲੀ: -ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ  ਟਿੱਕਰੀ ਬਾਰਡਰ ਦੇ ਰੋਹਤਕ ਬਾਈਪਾਸ ਉਪਰ ਜੁੜੇ ਇਕੱਠ ਨੇ ਵਿਸ਼ਾਲ ਰੈਲੀ ਕੀਤੀ ਜਿਸ ਨੂੰ ਲਗਪਗ ਡੇਢ  ਦਰਜਨ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸੰਯੁਕਤ ਕਿਸਾਨ  ਮੋਰਚੇ ਦੇ ਸੱਦੇ ਨਾਲ ਯਕਯਹਿਤੀ ਪ੍ਰਗਟਾਉਣ ਲਈ ਪੰਜ ਆਗੂਆਂ ਵੱਲੋਂ ਦਿਨ ਭਰ ਲਈ ਭੁੱਖ ਹਡ਼ਤਾਲ ਕੀਤੀ ਗਈ। ਇਨ੍ਹਾਂ ਪੰਜ ਆਗੂਆਂ ਸਰਵ ਸ੍ਰੀ ਦਰਬਾਰਾ ਸਿੰਘ ਛਾਜਲਾ ,ਕਿਰਪਾਲ ਸਿੰਘ ਧੂਰੀ ,ਮੱਖਣ ਪਾਪੜਾ, ਮਾਣਕ ਸਿੰਘ ਥਲੇਸਾਂ ਤੇ ਜਰਨੈਲ ਸਿੰਘ ਜਵੰਧਾ ਪਿੰਡੀ ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਨੇ ਫੁੱਲਾਂ ਦੇ ਹਾਰ ਪਾ ਕੇ ਭੁੱਖ ਹੜਤਾਲ ਉਪਰ ਬਿਠਾਇਆ। ਇਹ ਭੁੱਖ ਹਡ਼ਤਾਲ ਸਵੇਰੇ ਦੇ 10 ਵਜੇ ਤੋਂ ਸ਼ਾਮ ਦੇ 5 ਵਜੇ ਤਕ ਰੱਖੀ ਗਈ।

Related Stories