ਕਾਂਗਰਸ ਦੇ ਸੰਸਦ ਮੈਂਬਰ ਮਦਨ ਲਾਲ ਸ਼ਰਮਾ ਦਾ ਦਿਹਾਂਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਵੇਰੇ 1 ਵਜੇ ਲਏ ਆਖ਼ਰੀ ਸਾਹ

Madan Lal Sharma

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਣਛ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਦਨ ਲਾਲ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਮਦਨ ਲਾਲ ਸ਼ਰਮਾ ਰਾਜ ਦੇ ਸਭ ਤੋਂ ਮਜ਼ਬੂਤ ​​ਨੇਤਾਵਾਂ ਵਿੱਚੋਂ ਇੱਕ ਸਨ। ਜਿਵੇਂ ਹੀ ਉਹਨਾਂ ਦੀ ਮੌਤ ਦੀ ਖ਼ਬਰ ਮਿਲੀ, ਉਸ ਦੇ ਗ੍ਰਹਿ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਮੀਡੀਆ ਰਿਪੋਰਟਾਂ ਅਨੁਸਾਰ ਸ਼ਰਮਾ ਨੇ ਸਵੇਰੇ 1 ਵਜੇ ਆਖ਼ਰੀ ਸਾਹ ਲਏ। ਸ਼ਰਮਾ ਨੂੰ ਕਾਂਗਰਸ ਦਾ ਵੱਡਾ ਨੇਤਾ ਮੰਨਿਆ ਜਾਂਦਾ ਸੀ। ਉਹਨਾਂ ਨੇ 2014 ਵਿੱਚ ਲੋਕ ਸਭਾ ਚੋਣਾਂ ਲੜੀਆਂ ਸਨ, ਪਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੁਗਲ ਕਿਸ਼ੋਰ ਸ਼ਰਮਾ ਤੋਂ ਹਾਰ ਗਏ ਸਨ।

 ਜੰਮੂ ਕਸ਼ਮੀਰ ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਜੁਲਫਿਕਾਰ ਅਲੀ ਨੇ ਸ਼ਰਮਾ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ‘ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਮੰਤਰੀ ਮਦਨ ਲਾਲ ਸ਼ਰਮਾ ਦੀ ਮੌਤ ਦੀ ਖ਼ਬਰ ਸੁਣ ਕੇ ਮੈਨੂੰ ਦੁਖ ਹੋਇਆ ਹੈ। ਉਹਨਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।