ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਮੁੰਬਈ ਵੱਲ ਕੀਤਾ ਕੂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਸ਼ਨੀਵਾਰ ਨੂੰ ਨਾਸਿਕ ਵਿਚ ਇਕੱਠੇ ਹੋਏ ।

Farmer protest

ਮੁੰਬਈ- ਮਹਾਰਾਸ਼ਟਰ ਦੇ ਕਿਸਾਨਾਂ ਨੇ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੀ ਤਿਆਰੀ ਕੀਤੀ ਹੈ। ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਸ਼ਨੀਵਾਰ ਨੂੰ ਨਾਸਿਕ ਵਿਚ ਇਕੱਠੇ ਹੋਏ ਅਤੇ ਰਾਜਧਾਨੀ ਮੁੰਬਈ ਤੋਂ 180 ਕਿਲੋਮੀਟਰ ਦੀ ਦੂਰੀ ਤਕ ਮਾਰਚ ਕਰਨ ਲਈ ਮਾਰਚ ਸ਼ੁਰੂ ਕੀਤਾ। ਸੋਮਵਾਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਇਕ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ,ਜਿਸ ਵਿਚ ਕਿਸਾਨ ਹਿੱਸਾ ਲੈਣਗੇ। ਸ਼ਰਦ ਪਵਾਰ ਵੀ ਰੈਲੀ ਵਿਚ ਸ਼ਾਮਲ ਹੋਣਗੇ । ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪਹਿਲਾਂ ਹੀ ਦਿੱਲੀ ਦੇ ਬਾਰਡਰ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਨਾਸਿਕ ਅਤੇ ਮੁੰਬਈ ਦੇ ਵਿਚਕਾਰ ਕਸਾਰਾ ਘਾਟ ਖੇਤਰ ਦੀ ਸੜਕ 'ਤੇ ਕਿਸਾਨਾਂ ਦਾ ਸਮੂਹ ਦੇਖਿਆ ਜਾ ਸਕਦਾ ਹੈ, ਇਨ੍ਹਾਂ ਵਿੱਚੋਂ ਬਹੁਤ ਸਾਰੇ ਕਿਸਾਨਾਂ ਦੇ ਹੱਥਾਂ ਵਿੱਚ ਬੈਨਰ ਹਨ ਅਤੇ ਕੁਝ ਝੰਡਾ ਦਿਖ ਰਹੇ ਹਨ । ਆਲ ਇੰਡੀਆ ਕਿਸਾਨ ਮਹਾਂਸਭਾ ਦੇ ਬੈਨਰ ਹੇਠ ਵੱਖ-ਵੱਖ ਛੋਟੀਆਂ ਕਿਸਮਾਂ ਦੀਆਂ ਸੰਗਠਨਾਂ ਤੋਂ ਕਿਸਾਨ ਇਕੱਠੇ ਹੋਏ । ਇਹ ਕਿਸਾਨ ਅਗਲੇ ਕੁਝ ਘੰਟਿਆਂ ਵਿੱਚ ਮੁੰਬਈ ਪਹੁੰਚ ਜਾਣਗੇ । ਉਹ ਸੋਮਵਾਰ ਨੂੰ ਆਜ਼ਾਦ ਮੈਦਾਨ ਵਿਚ ਆਯੋਜਿਤ ਰੈਲੀ ਵਿਚ ਹਿੱਸਾ ਲੈਣਗੇ।

ਕਾਂਗਰਸ ਪਾਰਟੀ (ਐਨਸੀਪੀ) ਦੇ ਸੁਪਰੀਮੋ ਸ਼ਰਦ ਪਵਾਰ ਇਸ ਰੈਲੀ ਵਿੱਚ ਹਿੱਸਾ ਲੈਣਗੇ।ਕੁਝ ਦਿਨ ਪਹਿਲਾਂ ਸ਼ਰਦ ਪਵਾਰ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਦੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਅਲੋਚਨਾ ਕੀਤੀ ਸੀ । ਸ਼ਰਦ ਪਵਾਰ ਨੇ ਕਿਹਾ ਸੀ ਕਿ ਕਿਸਾਨ ਇੰਨੀ ਠੰਡ ਵਿਚ ਦਿੱਲੀ ਦੁਆਲੇ ਪ੍ਰਦਰਸ਼ਨ ਕਰ ਰਹੇ ਹਨ,ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿਚ ਅਸਫਲ ਰਹੇ,ਇਸ ਦੇ ਨਤੀਜੇ ਕੇਂਦਰ ਨੂੰ ਭੁਗਤਣੇ ਪੈਣਗੇ । ਪਿਛਲੇ ਮਹੀਨੇ ਵੀ ਪਵਾਰ ਨੇ ਅਜਿਹੀ ਹੀ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਕੇਂਦਰ ਨੂੰ ਕਿਸਾਨਾਂ ਦਾ ਸਬਰ ਦਾ ਇਮਤਿਹਾਨ ਨਹੀਂ ਲੈਣਾ ਚਾਹੀਦਾ ।

PM Modi 

ਪੀਟੀਆਈ ਅਨੁਸਾਰ,ਰੈਲੀ ਆਲ ਇੰਡੀਆ ਕਿਸਾਨ ਸਭਾ ਦੁਆਰਾ 25 ਜਨਵਰੀ ਨੂੰ ਮੁੰਬਈ ਵਿੱਚ ਆਯੋਜਿਤ ਕੀਤੀ ਗਈ ਹੈ । ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਐਨ.ਸੀ.ਪੀ. ਦੇ ਮੁਖੀ ਸ਼ਰਦ ਪਵਾਰ,ਪ੍ਰਦੇਸ਼ ਕਾਂਗਰਸ ਪ੍ਰਧਾਨ ਬਾਲਸਾਹਬ ਥੋਰਾਟ ਅਤੇ ਸ਼ਿਵ ਸੈਨਾ ਨੇਤਾ ਆਦਿੱਤਿਆ ਠਾਕਰੇ ਰੈਲੀ ਨੂੰ ਸੰਬੋਧਨ ਕਰਨਗੇ । ਕਿਸਾਨ ਸਭਾ ਤੋਂ ਜਾਰੀ ਕੀਤੀ ਗਈ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਵਫ਼ਦ ਰਾਜਪਾਲ ਭਗਤ ਸਿੰਘ ਕੋਸ਼ਰੀ ਨੂੰ ਮੰਗ ਪੱਤਰ ਵੀ ਸੌਂਪੇਗਾ

Related Stories