20 ਲੱਖ ਕਰੋੜ ਕਿੱਥੇ ਗਏ,ਜਿਹੜੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਤੋਂ ਕਮਾਏ ਸਨ - ਅਜੇ ਮਾਕਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਮੋਦੀ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਧਾ ਕੇ ਅਤੇ ਸਬਸਿਡੀ ਘਟਾ ਕੇ ਔਰਤਾਂ ਦਾ ਰਸੋਈ ਬਜਟ ਖਰਾਬ ਕੀਤਾ ਹੈ ।

Ajay Maken

 ਨਵੀਂ ਦਿੱਲੀ: ਕਾਂਗਰਸ ਦੇ ਨੇਤਾ ਅਜੇ ਮਾਕਨ ਨੇ ਅੱਜ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਦੀ ਖੇਡ ਨੂੰ ਸਮਝੋ । ਇਕ ਪਾਸੇ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘਟਦੀਆਂ ਜਾ ਰਹੀਆਂ ਹਨ,ਉਥੇ ਹੀ ਭਾਜਪਾ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਰਹੀ ਹੈ। ਹੁਣ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਿਖਰਾਂ ‘ਤੇ ਪਹੁੰਚ ਗਈਆਂ ਹਨ,ਜਿਸ ਦਾ ਸਿੱਧਾ ਅਸਰ ਕਿਸਾਨਾਂ,ਆਮ ਲੋਕਾਂ ਅਤੇ ਟਰਾਂਸਪੋਰਟਰਾਂ ‘ਤੇ ਪੈ ਰਿਹਾ ਹੈ ਅਤੇ ਮਹਿੰਗਾਈ ਸਿਖਰ ‘ਤੇ ਪਹੁੰਚ ਗਈ ਹੈ ।

Related Stories