'ਲਾਊਡਸਪੀਕਰ ਕਿਸੇ ਵੀ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹਨ', ਬੰਬੇ ਹਾਈ ਕੋਰਟ ਨੇ ਸ਼ੋਰ ਪ੍ਰਦੂਸ਼ਣ 'ਤੇ ਕੀਤੀ ਟਿੱਪਣੀ
ਅਦਾਲਤ ਨੇ ਆਵਾਜ਼ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਲਾਊਡ ਸਪੀਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਹੁਕਮ
Bombay High Court comments on noise pollution News in punjabi: ਲਾਊਡ ਸਪੀਕਰ ਦੀ ਵਰਤੋਂ 'ਤੇ ਬੰਬੇ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਲਾਊਡਸਪੀਕਰ ਕਿਸੇ ਵੀ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹਨ। ਅਦਾਲਤ ਨੇ ਪ੍ਰਸ਼ਾਸਨ ਨੂੰ ਆਵਾਜ਼ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਲਾਊਡ ਸਪੀਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਕ ਰਿਪੋਰਟ ਮੁਤਾਬਕ ਵੀਰਵਾਰ ਨੂੰ ਸ਼ੋਰ ਪ੍ਰਦੂਸ਼ਣ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਬੰਬੇ ਹਾਈ ਕੋਰਟ ਦੇ ਜਸਟਿਸ ਏਐਸ ਗਡਕਰੀ ਅਤੇ ਜਸਟਿਸ ਐਸਸੀ ਚੰਡਕ ਦੀ ਡਿਵੀਜ਼ਨ ਬੈਂਚ ਨੇ ਟਿੱਪਣੀ ਕੀਤੀ ਕਿ ਸ਼ੋਰ ਸਿਹਤ ਲਈ ਵੱਡਾ ਖ਼ਤਰਾ ਹੈ। ਕੋਈ ਵੀ ਇਹ ਦਾਅਵਾ ਨਹੀਂ ਕਰ ਸਕਦਾ ਕਿ ਜੇਕਰ ਕਿਸੇ ਨੂੰ ਲਾਊਡ ਸਪੀਕਰ ਦੀ ਵਰਤੋਂ ਤੋਂ ਇਨਕਾਰ ਕੀਤਾ ਜਾਂਦਾ ਹੈ, ਤਾਂ ਉਸ ਦੇ ਅਧਿਕਾਰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਹੋਣਗੇ।
ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਸਾਰੇ ਧਾਰਮਿਕ ਅਦਾਰਿਆਂ ਨੂੰ ਆਟੋ ਡੈਸੀਬਲ ਸੀਮਾ ਦੇ ਨਾਲ ਕੈਲੀਬਰੇਟਿਡ ਸਾਊਂਡ ਸਿਸਟਮ ਪ੍ਰਦਾਨ ਕਰਕੇ ਸ਼ੋਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇੱਕ ਵਿਧੀ ਸਥਾਪਤ ਕਰਨ ਦਾ ਨਿਰਦੇਸ਼ ਦਿੱਤਾ।