ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਖਿਲਾਫ ਕਾਂਗਰਸੀਆਂ ਨੇ ਜੰਤਰ ਮੰਤਰ ‘ਤੇ ਕੀਤਾ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੱਚੇ ਤੇਲ ਦੀਆਂ ਲਗਾਤਾਰ ਘਟ ਰਹੀਆਂ ਹਨ ।

protest

ਨਵੀਂ ਦਿੱਲੀ: ਖੇਤੀਬਾੜੀ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਦਿੱਲੀ ਜੰਤਰ ਮੰਤਰ ‘ਤੇ ਬੈਠੇ ਪੰਜਾਬ ਤੋਂ ਕਾਂਗਰਸੀ ਆਗੂਆਂ ਨੇ ਡੀਜ਼ਲ ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ‘ਚ ਹੋਏ ਵਾਧੇ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ  ।  ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਨ 'ਤੇ ਕੋੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ । ਕਾਂਗਰਸ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ,ਗੁਰਜੀਤ ਔਜਲਾ ,ਜਸਬੀਰ ਸਿੰਘ ਗਿੱਲ ਡਿੰਪਾ ਸਮੇਤ ਦਰਜਨਾਂ ਕਾਂਗਰਸੀ ਆਗੂਆਂ ਨੇ ਕੇਂਦਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਕੀਮਤਾਂ ਵਧਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ।

ਕਾਂਗਰਸੀ ਆਗੂਆਂ ਨੇ ਕਿਹਾ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਅਥਾਹ ਵਾਧੇ ਨੇ ਦੇਸ਼ ਦੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ । ਕਾਂਗਰਸੀ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੱਚੇ ਤੇਲ ਦੀਆਂ ਲਗਾਤਾਰ ਘਟ ਰਹੀਆਂ ਹਨ , ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀ ਕੀਮਤਾਂ ਵਿਚ ਲਗਾਤਰ ਵਾਧਾ ਹੋ ਰਿਹਾ ਹੈ । ਉਨ੍ਹਾਂ ਕਿਹਾ ਅਥਾਹ ਵਾਧੇ ਦੇ ਕਾਰਨ ਦੇਸ਼ ਦੀ ਜਨਤਾ ਗੁੱਸੇ ਦਾ ਮਾਹੌਲ ਬਣਦਾ ਜਾ ਰਿਹਾ ਹੈ ।