ਕਿਸਾਨਾਂ ਵੱਲੋਂ ਅੱਜ ਮਨਾਇਆ ਜਾ ਰਿਹਾ ਕਿਸਾਨ 'ਜਬਰ ਵਿਰੋਧੀ ਦਿਵਸ
ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।
farmer protest
ਨਵੀਂ ਦਿੱਲੀ - ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ 92ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ। ਇਸ ਵਿਚਾਲੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।
ਇਸ ਮੰਗ ਪੱਤਰ 'ਚ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਕਿਸਾਨਾਂ ਦੀ ਰਿਹਾਈ ਤੇ ਉਨ੍ਹਾਂ 'ਤੇ ਪਾਏ ਝੂਠੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਜਾਵੇਗਾ ਕਿ ਕਿਸਾਨਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਕੋਈ 'ਜਬਰੀ ਕਾਰਵਾਈ' ਨਹੀਂ ਕੀਤੀ ਜਾਣੀ ਚਾਹੀਦੀ।