ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਵੀਕਾਰ ਕੀਤਾ ਮੁੱਖ ਮੰਤਰੀ ਨਾਰਾਇਣਸਾਮੀ ਦਾ ਅਸਤੀਫਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਾਰਾਇਣਸਾਮੀ ਸੋਮਵਾਰ ਨੂੰ ਫਲੋਰ ਟੈਸਟ ਵਿੱਚ ਬਹੁਮਤ ਸਾਬਤ ਨਹੀਂ ਕਰ ਸਕੇ ਸੀ।

CM V Narayanasamy

ਪੁੱਡੂਚੇਰੀ: ਪੁੱਡੂਚੇਰੀ ’ਚ ਨਾਰਾਇਣਸਾਮੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਡਿੱਗ ਗਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਨਾਰਾਇਣਸਾਮੀ ਸੋਮਵਾਰ ਨੂੰ ਫਲੋਰ ਟੈਸਟ ਵਿੱਚ ਬਹੁਮਤ ਸਾਬਤ ਨਹੀਂ ਕਰ ਸਕੇ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, 'ਰਾਸ਼ਟਰਪਤੀ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ.ਨਰਾਇਣਸਾਮੀ ਅਤੇ ਉਨ੍ਹਾਂ ਦੇ ਮੰਤਰੀਪਰਿਸ਼ਦ ਦਾ 22 ਫਰਵਰੀ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ।'