ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ RBI ਗਵਰਨਰ ਨੇ ਦਿੱਤਾ ਕੇਂਦਰ ਸਰਕਾਰ ਨੂੰ ਸੁਝਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤੇਲ 'ਤੇ ਟੈਕਸ ਨੂੰ ਹੌਲੀ ਹੌਲੀ ਘਟਾਉਣਾ ਜ਼ਰੂਰੀ ਹੈ ਤਾਂ ਜੋ ਕੀਮਤਾਂ ਦੇ ਦਬਾਅ ਨੂੰ ਹਟਾਇਆ ਜਾ ਸਕੇ।

RBI governor

ਨਵੀਂ ਦਿੱਲੀ: ਬੀਤੇ ਦਿਨੀ ਸਰਕਾਰੀ ਤੇਲ ਕੰਪਨੀਆਂ ਵਲੋਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਦੋ ਦਿਨਾਂ ਦੀ ਥੋੜੀ ਰਾਹਤ ਮਿਲਣ ਤੋਂ ਬਾਅਦ ਫਿਰ ਤੋਂ ਡੀਜ਼ਲ ਦੀ ਕੀਮਤ 35 ਤੋਂ 38 ਪੈਸੇ ਵੱਧ ਗਈ ਹੈ। ਇਸ ਦੇ ਨਾਲ ਹੀ ਪਟਰੌਲ ਦੀ ਕੀਮਤ 34 ਤੋਂ 35 ਪੈਸੇ ਵਧ ਗਈ ਹੈ। ਦੇਸ਼ ਵਿਚ ਜਿੱਥੇ ਇੱਕ ਪਾਸੇ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਉਥੇ ਦੂਜੇ ਪਾਸੇ ਕਈ ਸ਼ਹਿਰਾਂ 'ਚ ਡੀਜ਼ਲ ਦੀ ਕੀਮਤ 90 ਰੁਪਏ ਦੇ ਆਸ ਪਾਸ ਪਹੁੰਚ ਗਈ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ  ਰਿਜ਼ਰਵ ਬੈਂਕ ਆਫ ਇੰਡੀਆ ਦੇ ਰਾਜਪਾਲ ਸ਼ਕਤੀਕਾਂਤ ਦਾਸ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਕਿ  ਪੈਟਰੋਲ ਅਤੇ ਡੀਜ਼ਲ ਉੱਤੇ ਅਸਿੱਧੇ ਟੈਕਸ (ਅਪ੍ਰਤੱਖ ਟੈਕਸ) ਵਿੱਚ ਕਟੌਤੀ ਕੀਤੀ ਜਾਵੇ, ਤਾਂ ਜੋ ਕੀਮਤਾਂ ਨੂੰ ਘਟਾਇਆ ਜਾ ਸਕੇ। ਸ਼ਕਤੀਕਾਂਤ ਦਾਸ ਨੇ ਇਹ ਗੱਲਾਂ 3 ਤੋਂ 5 ਫਰਵਰੀ ਤੱਕ ਹੋਈ ਐਮਪੀਸੀ ਦੀ ਮੀਟਿੰਗ ਵਿੱਚ ਕਹੀਆਂ ਸੀ। ਆਰਬੀਆਈ ਗਵਰਨਰ ਨੇ ਕਿਹਾ ਕਿ ਤੇਲ 'ਤੇ ਟੈਕਸ ਨੂੰ ਹੌਲੀ ਹੌਲੀ ਘਟਾਉਣਾ ਜ਼ਰੂਰੀ ਹੈ ਤਾਂ ਜੋ ਕੀਮਤਾਂ ਦੇ ਦਬਾਅ ਨੂੰ ਹਟਾਇਆ ਜਾ ਸਕੇ।

ਦੱਸਣਯੋਗ ਹੈ ਕਿ ਬੀਤੇ ਦਿਨੀ ਦਿੱਲੀ, ਮੁੰਬਈ, ਚੇੱਨਈ, ਕੋਲਕਾਤਾ ਵਿਚ ਪਟਰੌਲ ਦੀਆਂ ਕੀਮਤਾਂ 90 ਰੁਪਏ ਤੋਂ ਉੱਪਰ ਪਹੁੰਚ ਗਈਆਂ ਹਨ। ਦਿੱਲੀ ਤੇ ਮੁੰਬਈ ਵਿਚ ਪਟਰੌਲ ਦੀਆਂ ਕੀਮਤਾਂ ਹੁਣ ਤਕ ਦੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ। ਇਨ੍ਹਾਂ ਦੋਵਾਂ ਸਹਿਰਾਂ ਵਿਚ ਪਟਰੌਲ ਦੀ ਕੀਮਤ ਅਪਣੇ ਉੱਚੇ ਪੱਧਰ ’ਤੇ ਹੈ। ਦਿੱਲੀ ਵਿਚ ਪਟਰੌਲ ਦੀ ਕੀਮਤ 90.93 ਰੁਪਏ ਤੇ ਡੀਜ਼ਲ ਦੀ ਕੀਮਤ 81.32 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।