ਪੱਛਮੀ ਬੰਗਾਲ: ਬੰਬ ਹਮਲੇ 'ਚ ਤ੍ਰਿਣਮੂਲ ਕਾਂਗਰਸ ਦੇ ਵਰਕਰ ਦੀ ਗੋਲੀ ਮਾਰ ਕੇ ਹੱਤਿਆ, ਦੋ ਹੋਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਤ ​​ਕਰੀਬ 9 ਵਜੇ ਤਿੰਨ ਵਿਅਕਤੀ ਮੋਟਰਸਾਈਕਲ ਤੇ ਆਏ ਅਤੇ ਉਨ੍ਹਾਂ ਵੱਲ ਬੰਬ ਸੁੱਟ ਦਿੱਤਾ।

TMC Worker

ਮੇਦਿਨੀਪੁਰ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ  ਬੀਤੀ ਰਾਤ ਸਾਈਕਲ ਸਵਾਰ ਤ੍ਰਿਣਮੂਲ ਕਾਂਗਰਸ ਦੇ ਇਕ ਵਰਕਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਪੁਲਿਸ ਨੇ ਦਿੱਤੀ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਆਉਂਦੇ ਅਭਿਰਾਮਪੁਰ ਪਿੰਡ ਵਿਚ ਸ਼ੌਭਿਕ ਦੋਲੁਈ ਅਤੇ ਦੋ ਹੋਰ ਤ੍ਰਿਣਮੂਲ ਕਾਂਗਰਸ ਦੇ ਵਰਕਰ ਬੈਠੇ ਸਨ, ਰਾਤ ​​ਕਰੀਬ 9 ਵਜੇ ਤਿੰਨ ਵਿਅਕਤੀ ਮੋਟਰਸਾਈਕਲ ਤੇ ਆਏ ਅਤੇ ਉਨ੍ਹਾਂ ਵੱਲ ਬੰਬ ਸੁੱਟ ਦਿੱਤਾ।

ਪੁਲਿਸ ਅਧਿਕਾਰੀ ਦੇ ਮੁਤਾਬਿਕ ਹਮਲਾਵਰਾਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ 24 ਸਾਲਾ ਸ਼ੌਭਿਕ ਦੋਲੁਈ 'ਤੇ ਵੀ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਖੜਗਪੁਰ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਦੋਲੂਈ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਦੋ ਹੋਰ ਲੋਕਾਂ ਨੂੰ ਗੰਭੀਰ ਹਾਲਤ ਵਿਚ ਮੇਦਿਨੀਪੁਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭਰਤੀ ਕਰ ਦਿੱਤਾ ਗਿਆ। 

ਦੱਸਣਯੋਗ ਹੈ ਕਿ ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾਵਾਂ ਨੇ ਭਾਜਪਾ ਉੱਤੇ ਹਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਹਾਲਾਂਕਿ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਮਿਤ ਦਾਸ ਨੇ ਦਾਅਵਾ ਕੀਤਾ ਕਿ ਇਹ ਤ੍ਰਿਣਮੂਲ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਤੀਜਾ ਹੈ। ਉਸ ਖੇਤਰ ਵਿਚ ਤਣਾਅ ਫੈਲਿਆ ਹੋਇਆ ਸੀ ਜਿਥੇ ਇਕ ਵੱਡਾ ਪੁਲਿਸ ਟੁਕੜਾ ਭੇਜਿਆ ਗਿਆ ਹੈ।  ਰਾਜ ਵਿਚ ਅਪ੍ਰੈਲ-ਮਈ ਵਿਚ ਵਿਧਾਨ ਸਭਾ ਚੋਣਾਂ ਹੋਣ ਦੀ ਉਮੀਦ ਹੈ।