ਅਸੀਂ ਆਪਣੇ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵੱਚਨਬੱਧ ਹਾਂ - ਨਰੇਂਦਰ ਸਿੰਘ ਤੋਮਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਭਾਰਤ ਸਰਕਾਰ ਨੇ ਗਿਆਰਾਂ ਦੌਰ ਵਿੱਚ ਲਗਪਗ 45 ਘੰਟੇ ਕਿਸਾਨ ਯੂਨੀਅਨਾਂ ਦਾ ਮੁੱਖ ਆਗੂਆਂ ਨਾਲ ਗੱਲਬਾਤ ਕੀਤੀ ।

Narendra singh tohmar

ਨਵੀਂ ਦਿੱਲੀ: ਅਸੀਂ ਆਪਣੇ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਿਚਾਰ ਵਟਾਂਦਰਾ ਕਰਨ ਦੇ ਹੱਕ ਵਿੱਚ ਹਾਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਅਸੀਂ ਵਚਨਬੱਧ ਹਾਂ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਕੰਮ ਕਰ ਰਹੀ ਹੈ ।