ਸੋਨੂੰ ਸੂਦ ਦੀ ਭਾਰਤੀ ਦੂਤਾਵਾਸ ਨੂੰ ਅਪੀਲ- ਯੂਕਰੇਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਲੱਭਿਆ ਜਾਵੇ ਬਦਲਵਾਂ ਰਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਸਮੇਂ ਦੁਨੀਆ ਦੀਆਂ ਨਜ਼ਰਾਂ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ 'ਤੇ ਟਿਕੀਆਂ ਹੋਈਆਂ ਹਨ।

Sonu Sood

 

ਨਵੀਂ ਦਿੱਲੀ: ਇਸ ਸਮੇਂ ਦੁਨੀਆ ਦੀਆਂ ਨਜ਼ਰਾਂ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ 'ਤੇ ਟਿਕੀਆਂ ਹੋਈਆਂ ਹਨ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਕੁਝ ਭਾਰਤੀ ਅਜੇ ਵੀ ਯੂਕਰੇਨ ਵਿਚ ਫਸੇ ਹੋਏ ਹਨ। ਜਿਸ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀ ਚਿੰਤਤ ਹਨ। ਇਸ ਦੇ ਚਲਦਿਆਂ ਅਦਾਕਾਰ ਨੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ।

Tweet

ਸੋਨੂੰ ਸੂਦ ਨੇ ਲਿਖਿਆ, “18000 ਭਾਰਤੀ ਵਿਦਿਆਰਥੀ ਅਤੇ ਬਹੁਤ ਸਾਰੇ ਪਰਿਵਾਰ ਯੂਕਰੇਨ ਵਿਚ ਫਸੇ ਹੋਏ ਹਨ। ਮੈਨੂੰ ਯਕੀਨ ਹੈ ਕਿ ਸਰਕਾਰ ਉਹਨਾਂ ਨੂੰ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੋਵੇਗੀ। ਮੈਂ ਭਾਰਤੀ ਦੂਤਾਵਾਸ ਨੂੰ ਉਹਨਾਂ ਦੀ ਨਿਕਾਸੀ ਲਈ ਕੋਈ ਬਦਲਵਾਂ ਰਸਤਾ ਲੱਭਣ ਦੀ ਅਪੀਲ ਕਰਦਾ ਹਾਂ। ਉਹਨਾਂ ਦੀ ਸੁਰੱਖਿਆ ਲਈ ਅਰਦਾਸ ਕਰਦਾ ਹਾਂ”।