ਬੰਗਲੁਰੂ 'ਚ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਦਸਤਾਰ ਉਤਾਰਨ ਲਈ ਕਹਿਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਵਿਵਾਦ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ

Sukhbir Badal

 

ਬੰਗਲੁਰੂ: ਕਰਨਾਟਕ ਦੇ ਕਾਲਜਾਂ 'ਚ ਹਿਜਾਬ 'ਤੇ ਪਾਬੰਦੀ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਨਾਲ ਹੁਣ ਬੰਗਲੁਰੂ ਦੇ ਇਕ ਕਾਲਜ ਵਿਚ 17 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੀ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ। ਕਾਲਜ ਨੇ ਕਿਹਾ ਕਿ ਉਸ ਨੂੰ 10 ਫਰਵਰੀ ਨੂੰ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ, ਜਿਸ ਵਿਚ ਸਾਰਿਆਂ ਲਈ ਡਰੈੱਸ ਕੋਡ ਦੀ ਗੱਲ ਕਹੀ ਗਈ ਹੈ। 

ਇਸ ਵਿਵਾਦ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਫੇਸਬੁੱਕ ਪੋਸਟ ਸੇਅਰ ਕੀਤੀ ਹੈ। 
ਉਹਨਾਂ ਨੇ ਫੇਸਬੁੱਕ ਤੇ ਪੋਸਟ ਸ਼ੇਅਰ ਕਰ ਲਿਖਿਆ ਕਿ 

''ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਅਰਦਾਸ ਵਿੱਚ ਸਦਾ 'ਸਰਬੱਤ ਦਾ ਭਲਾ' ਮੰਗਦੇ ਹਨ। ਪਰ ਨਾਲ ਹੀ, ਕੋਈ ਵੀ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ ਦਾ ਨਿਰਾਦਰ ਵੀ ਬਰਦਾਸ਼ਤ ਨਹੀਂ ਕਰ ਸਕਦਾ, ਕਿਉਂਕਿ ਇਹ ਸਾਡੇ ਮਹਾਨ ਗੁਰੂਆਂ ਦੀ ਬਖਸ਼ਿਸ਼ ਅਤੇ ਸਾਡਾ ਮਾਣ ਹਨ। ਇਸ ਲਈ ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਾਈ ਨੂੰ ਮੇਰੀ ਅਪੀਲ ਹੈ ਕਿ ਬੈਂਗਲੁਰੂ ਕਾਲਜ ਦੇ ਮਾਮਲੇ ਵਿਚ ਇਹ ਖ਼ੁਦ ਦਖਲ ਦੇਣ, ਅਤੇ ਲੋੜੀਂਦੀਆਂ ਹਿਦਾਇਤਾਂ ਜਾਰੀ ਕਰਨ।''