ਸ਼ਰਧਾ ਕਤਲ ਕਾਂਡ: 7 ਮਾਰਚ ਨੂੰ ਹੋਵੇਗੀ ਆਫਤਾਬ ਖਿਲਾਫ ਇਲਜ਼ਾਮਾਂ 'ਤੇ ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਆਫਤਾਬ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼

Court Hearing On Charges Against Aaftab Poonawala On March 7

 

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਲਕਰ ਦਾ ਗਲਾ ਘੁੱਟਣ ਅਤੇ ਉਸ ਦੇ ਸਰੀਰ ਦੇ ਟੁਕੜੇ-ਟੁਕੜੇ ਕਰਨ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਖਿਲਾਫ਼ ਇਲਜ਼ਾਮਾਂ ’ਤੇ ਦਲੀਲਾਂ ਸੁਣਨ ਲਈ 7 ਮਾਰਚ ਦੀ ਤਰੀਕ ਤੈਅ ਕੀਤੀ ਹੈ।

ਇਹ ਵੀ ਪੜ੍ਹੋ : ਸੌਦਾ ਸਾਧ ਦੀ ਪਟੀਸ਼ਨ 'ਤੇ ਸੁਣਵਾਈ, ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਦੀ SIT ਦੀ ਬਜਾਏ CBI ਤੋਂ ਕਰਵਾਉਣ ਦੀ ਮੰਗ

ਵਧੀਕ ਸੈਸ਼ਨ ਜੱਜ ਮਨੀਸ਼ਾ ਖੁਰਾਣਾ ਕੱਕੜ ਨੇ ਪੂਨਾਵਾਲਾ ਨੂੰ ਸਰੀਰਕ ਤੌਰ 'ਤੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਦੋਸ਼ਾਂ ਦੀ ਸੁਣਵਾਈ ਲਈ ਤਰੀਕ ਤੈਅ ਕੀਤੀ। ਇਸ ਤੋਂ ਪਹਿਲਾਂ 21 ਫਰਵਰੀ ਨੂੰ ਇਕ ਮੈਜਿਸਟ੍ਰੇਟ ਅਦਾਲਤ ਨੇ ਇਸ ਕੇਸ ਨੂੰ ਸੈਸ਼ਨ ਅਦਾਲਤ ਵਿਚ ਭੇਜ ਦਿੱਤਾ ਸੀ, ਜਿੱਥੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਦੇ ਕੇਸਾਂ ਦੀ ਸੁਣਵਾਈ ਹੁੰਦੀ ਹੈ। 7 ਫਰਵਰੀ ਨੂੰ ਅਦਾਲਤ ਨੇ ਪੁਲਿਸ ਵਲੋਂ 24 ਜਨਵਰੀ ਨੂੰ ਦਾਇਰ 6,629 ਪੰਨਿਆਂ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ।