ਅਡਾਨੀ-ਹਿੰਡਨਬਰਗ ਮਾਮਲੇ 'ਚ ਮੀਡੀਆ ਕਵਰੇਜ 'ਤੇ ਪਾਬੰਦੀ ਨਹੀਂ, SC ਨੇ ਕਿਹਾ- ਰਿਪੋਰਟਿੰਗ ਤੋਂ ਨਹੀਂ ਰੋਕ ਸਕਦੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੈਂਚ ਨੇ ਕਿਹਾ, ''ਅਸੀਂ ਮੀਡੀਆ 'ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ।

SC rejects plea for preventing media from reporting

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਡਾਨੀ-ਹਿੰਡਨਬਰਗ ਮਾਮਲੇ 'ਤੇ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਸਿਖਰਲੀ ਅਦਾਲਤ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਦੁਆਰਾ ਲਗਾਏ ਗਏ ਧੋਖਾਧੜੀ ਦੇ ਇਲਜ਼ਾਮਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਨੂੰ ਲੈ ਕੇ ਜਨਹਿਤ ਪਟੀਸ਼ਨਾਂ ਦੇ ਬੈਚ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ: ਹਵਾਈ ਫਾਇਰ ਕਰਨ ਦੇ ਦੋਸ਼ ਹੇਠ CD ਮਾਲ ਦੇ ਮਾਲਕ ਅਤੇ ਭਾਜਪਾ ਆਗੂ ਭੁਪਿੰਦਰ ਚੀਮਾ ਖਿਲਾਫ਼ ਮਾਮਲਾ ਦਰਜ  

ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਵਕੀਲ ਐਮਐਲ ਸ਼ਰਮਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ, ''ਅਸੀਂ ਮੀਡੀਆ 'ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ।

ਇਹ ਵੀ ਪੜ੍ਹੋ: ਕਾਂਗਰਸ ਨੇ ਉੱਤਰ-ਪੂਰਬੀ ਸੂਬਿਆਂ ਨੂੰ ATM ਦੀ ਤਰ੍ਹਾਂ ਵਰਤਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਦਾਲਤ ਨੇ ਸੋਮਵਾਰ ਨੂੰ ਅਡਾਨੀ ਮਾਮਲੇ ਵਿਚ ਪਟੀਸ਼ਨਕਰਤਾਵਾਂ ਵਿਚੋਂ ਇਕ ਦੇ ਸੁਝਾਅ ਅਤੇ ਹਿੰਡਨਬਰਗ ਰਿਸਰਚ ਗਰੁੱਪ ਦੁਆਰਾ ਧੋਖਾਧੜੀ ਦੇ ਇਲਜ਼ਾਮਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਬਾਰੇ ਫੋਰਬਸ ਦੁਆਰਾ ਪ੍ਰਕਾਸ਼ਤ ਰਿਪੋਰਟ ਨੂੰ ਰਿਕਾਰਡ 'ਤੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਸ ਨੇ 17 ਫਰਵਰੀ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਦੇ ਮੱਦੇਨਜ਼ਰ ਬਾਜ਼ਾਰ ਲਈ ਰੈਗੂਲੇਟਰੀ ਉਪਾਵਾਂ ਨੂੰ ਮਜ਼ਬੂਤ ​​ਕਰਨ ਲਈ ਮਾਹਿਰਾਂ ਦੀ ਕਮੇਟੀ 'ਤੇ ਕੇਂਦਰ ਦੇ ਸੁਝਾਅ ਨੂੰ ਸੀਲਬੰਦ ਕਵਰ 'ਚ ਸਵੀਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।