ਇਨਸਾਨੀਅਤ ਸ਼ਰਮਸਾਰ: 9ਵੀਂ ਜਮਾਤ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਤੋਂ ਬਾਅਦ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਪਿਆਂ ਨੇ ਰੋਸ ਵਜੋਂ ਸੜਕ ਕੀਤੀ ਜਾਮ

photo

 

ਉਨਾਓ: ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਵੀਰਵਾਰ ਨੂੰ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ। ਲਾਸ਼ ਪੁਲਿਸ ਚੌਕੀ ਤੋਂ 50 ਮੀਟਰ ਦੂਰ ਸ਼ਰਾਬ ਦੀ ਦੁਕਾਨ ਨੇੜੇ ਸੜਕ ’ਤੇ ਪਈ ਮਿਲੀ। ਵਾਹਨਾਂ ਦੀ ਲਪੇਟ 'ਚ ਆਉਣ ਕਾਰਨ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਗੈਂਗਰੇਪ ਤੋਂ ਬਾਅਦ ਬੇਟੀ ਨੂੰ ਕਾਰ ਨੇ ਕੁਚਲ ਕੇ ਮਾਰ ਦਿੱਤਾ। ਬੱਚੀ ਰਾਤ 12 ਵਜੇ ਤੋਂ ਲਾਪਤਾ ਸੀ। ਉਹ ਰਾਤ ਨੂੰ ਕਿਸੇ ਜਾਣਕਾਰ ਨਾਲ ਫੋਨ 'ਤੇ ਗੱਲ ਕਰਨ ਤੋਂ ਬਾਅਦ ਘਰੋ ਬਾਹਰ ਗਈ ਸੀ। ਪੁਲਿਸ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਲੜਕੀ 9ਵੀਂ ਜਮਾਤ ਦੀ ਵਿਦਿਆਰਥਣ ਸੀ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰ  

ਰਿਸ਼ਤੇਦਾਰਾਂ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਨੇ ਬਿਨ੍ਹਾਂ ਦੱਸੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੂਚਨਾ ਮਿਲਣ 'ਤੇ ਪਿੰਡ ਵਾਸੀਆਂ ਨੇ ਪੇਰੀਆਰ ਹਾਈਵੇਅ 'ਤੇ ਜਾਮ ਲਗਾ ਦਿੱਤਾ। ਰਿਸ਼ਤੇਦਾਰਾਂ ਨੇ ਚਾਰ ਅਣਪਛਾਤੇ ਲੋਕਾਂ ਖਿਲਾਫ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕਰਵਾਇ ਹੈ। ਦੂਜੇ ਪਾਸੇ ਪੁਲਿਸ ਨੇ ਕਿਸੇ ਤਰ੍ਹਾਂ ਲੋਕਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾਇਆ।

ਇਹ ਵੀ ਪੜ੍ਹੋ: ਮਹਿਲਾ ਟੀ-20 ਕਿ੍ਕਟ ਵਿਸ਼ਵ ਕੱਪ ’ਚ ਭਾਰਤ ਦਾ ਸਫ਼ਰ ਖ਼ਤਮ, ਸੈਮੀਫ਼ਾਈਨਲ ’ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਹਰਾਇਆ

ਬੱਚੀ ਦੀ ਲਾਸ਼ ਉਨਾਵ ਜ਼ਿਲੇ ਨਾਲ ਸਬੰਧਤ ਸਫੀਪੁਰ-ਪਰਿਯਾਰ ਰੋਡ 'ਤੇ ਸੜਕ ਦੇ ਕਿਨਾਰੇ ਪਈ ਸੀ। ਜਿਵੇਂ ਹੀ ਰਿਸ਼ਤੇਦਾਰਾਂ ਨੂੰ ਲੜਕੀ ਦੀ ਲਾਸ਼ ਬਾਰੇ ਪਤਾ ਲੱਗਾ। ਪਿੰਡ, ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸੜਕ ਜਾਮ ਕਰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਸਭ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਪੁਲਿਸ ’ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਨੂੰ ਦੱਸੇ ਬਿਨਾਂ ਲਾਸ਼ ਨੂੰ ਪੋਸਟਮਾਰਟਮ ਲਈ ਕਿਉਂ ਭੇਜਿਆ ਗਿਆ।
ਪੁਲਿਸ ਨੂੰ ਸਭ ਤੋਂ ਪਹਿਲਾਂ ਆਸਪਾਸ ਦੇ ਇਲਾਕੇ ਵਿੱਚ ਸ਼ਨਾਖਤ ਕਰਨੀ ਚਾਹੀਦੀ ਸੀ। ਸਾਡੀ ਕੁੜੀ ਨਾਲ ਗਲਤ ਗੱਲਾਂ ਹੋਈਆਂ। ਮਾਮਲੇ ਨੂੰ ਹਲਕਾ ਕਰਨ ਲਈ ਪੁਲਿਸ ਨੇ ਲਾਸ਼ ਨੂੰ ਮੌਕੇ ਤੋਂ ਹਟਾਇਆ। ਰਿਸ਼ਤੇਦਾਰਾਂ ਨੇ 4 ਅਣਪਛਾਤੇ ਲੋਕਾਂ ਖਿਲਾਫ ਸ਼ਿਕਾਇਤ ਦਿੱਤੀ ਹੈ।