Jabalpur Road Accident: ਮੱਧ ਪ੍ਰਦੇਸ਼ ’ਚ ਜੀਪ ਤੇ ਬੱਸ ਵਿਚਾਲੇ ਭਿਆਨਕ ਟੱਕਰ, ਹਾਦਸੇ ’ਚ 6 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਹੋਰ ਜ਼ਖ਼ਮੀ ਹੋ ਗਏ।

Jabalpur Road Accident latest news in punjabi

 

 Jabalpur Road Accident: ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਜਬਲਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਦੀਪਕ ਸਕਸੈਨਾ ਨੇ ਕਿਹਾ ਕਿ ਇਹ ਘਟਨਾ ਖਿਤੌਲੀ ਥਾਣਾ ਖੇਤਰ ਦੇ ਪਹਰੇਵਾ ਪਿੰਡ ਦੇ ਨੇੜੇ ਵਾਪਰੀ ਜਦੋਂ ਕਰਨਾਟਕ ਰਜਿਸਟ੍ਰੇਸ਼ਨ ਨੰਬਰ ਵਾਲੀ ਜੀਪ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਵਾਪਸ ਆ ਰਹੀ ਸੀ।

ਉਨ੍ਹਾਂ ਕਿਹਾ ਕਿ ਜੀਪ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਜੀਪ ਪਹਿਲਾਂ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਫਿਰ ਹਾਈਵੇਅ ਦੇ ਦੂਜੇ ਪਾਸੇ ਕ੍ਰਾਸ ਕਰ ਕੇ ਉਲਟ ਦਿਸ਼ਾ ਤੋਂ ਆ ਰਹੀ ਇੱਕ ਬੱਸ ਨਾਲ ਟਕਰਾ ਗਈ।

ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਹੋਰਾ ਕਸਬੇ ਦੇ ਇੱਕ ਮੈਡੀਕਲ ਸੈਂਟਰ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਜਬਲਪੁਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ ਲੋਕ ਪ੍ਰਯਾਗਰਾਜ ਤੋਂ ਵਾਪਸ ਆ ਰਹੇ ਸਨ ਅਤੇ ਜਬਲਪੁਰ ਹੁੰਦੇ ਹੋਏ ਕਰਨਾਟਕ ਵੱਲ ਜਾ ਰਹੇ ਸਨ।

ਇੱਕ ਅਧਿਕਾਰੀ ਨੇ ਦੱਸਿਆ ਕਿ ਬੱਸ ਕੁਝ ਸਮੇਂ ਲਈ ਰੁਕੀ ਜਿਸ ਤੋਂ ਬਾਅਦ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਬੱਸ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਸੁਪਰਡੈਂਟ ਮੌਕੇ 'ਤੇ ਪਹੁੰਚ ਗਏ।