ਦਿੱਲੀ ਦੇ ਮਯੂਰ ਵਿਹਾਰ ਦੇ ਮਾਲ ਦੀ ਪਾਰਕਿੰਗ 'ਚ ਖੜ੍ਹੀ ਕਾਰ 'ਚੋਂ ਮਿਲੀ ਲਾਸ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਕੀਤੀ ਜਾ ਰਹੀ ਜਾਂਚ

Body found in car parked in Mayur Vihar mall parking lot

ਨਵੀਂ ਦਿੱਲੀ : ਦਿੱਲੀ ਦੇ ਮਯੂਰ ਵਿਹਾਰ ਇਲਾਕੇ ਵਿਚ ਇਕ ਮਾਲ ਦੀ ਪਾਰਕਿੰਗ ਵਿਚ ਇਕ ਕਾਰ ਦੇ ਅੰਦਰ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਦੇ ਅਨੁਸਾਰ ਪੀੜਤ ਦੀ ਪਛਾਣ ਨਰਿੰਦਰ ਵਜੋਂ ਹੋਈ ਹੈ, ਜੋ ਕਿ ਇਲਾਹਾਬਾਦ, ਨੋਇਡਾ ਦਾ ਰਹਿਣ ਵਾਲਾ ਹੈ। ਮੌਤ ਦਾ ਕਾਰਨ ਕੁਦਰਤੀ ਜਾਪਦਾ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਚੱਲਦਾ ਹੈ ਕਿ ਉਹ ਕਾਰ ਦੇ ਅੰਦਰ ਬੈਠਾ ਸੀ ਅਤੇ ਹੋ ਸਕਦਾ ਹੈ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੋਵੇ। ਦਿੱਲੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਪੁਲਿਸ ਨੇ ਕਿਹਾ ਕਿ ਮੌਤ ਦਮ ਘੁੱਟਣ ਕਾਰਨ ਹੋਈ ਸੀ ਜਾਂ ਦਿਲ ਦਾ ਦੌਰਾ ਪੈਣ ਕਾਰਨ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਪੁਲਿਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਘਟਨਾ ਨਾਲ ਸਬੰਧਤ ਕਿਸੇ ਵੀ ਸੁਰਾਗ ਦਾ ਪਤਾ ਲਗਾਉਣ ਲਈ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।