ਦਿੱਲੀ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਯੂਥ ਕਾਂਗਰਸ ਦਾ ਪ੍ਰਧਾਨ ਉਦੇਭਾਨ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

AI ਸੰਮੇਲਨ ਦੌਰਾਨ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਕੀਤੀ ਕਾਰਵਾਈ

Delhi Police arrests Youth Congress president Udebhan after questioning

ਨਵੀਂ ਦਿੱਲੀ : ਦਿੱਲੀ ’ਚ ਏਆਈ ਸੰਮੇਲਨ ’ਚ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇਭਾਨ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।  23 ਫਰਵਰੀ ਨੂੰ ਦਿੱਲੀ ਪੁਲਿਸ ਨੇ ਉਦੇਭਾਗ ਨੂੰ ਪੁੱਛਗਿੱਛ ਲਈ ਸੱਦਿਆ ਸੀ, 20 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਤਿੰਨ ਕਾਂਗਰਸੀ ਆਗੂਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਘਟਨਾ ਵਾਲੇ ਦਿਨ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮਾਮਲੇ ਵਿੱਚ ਹੁਣ ਤੱਕ ਅੱਠ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੰਡੀਅਨ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ਼ੇਸ਼ ਨਾਰਾਇਣ ਓਝਾ ਨੇ ਕਿਹਾ ਕਿ ਜਦੋਂ ਯੂਥ ਕਾਂਗਰਸ ਦੇ ਅਗੂਆਂ ਨੇ ਸੰਮੇਲਨ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਤਾਂ ਉਨ੍ਹਾਂ ਨੂੰ ਰਾਸ਼ਟਰ ਵਿਰੋਧੀ ਕਿਹਾ ਗਿਆ। ਇਹ ਉਹੀ ਰਣਨੀਤੀ ਹੈ ਜੋ ਬ੍ਰਿਟਿਸ਼ ਸ਼ਾਸਨ ਦੌਰਾਨ ਸੀ।

ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਇੰਡੀਅਨ ਯੂਥ ਕਾਂਗਰਸ ਦੇ 11 ਮੈਂਬਰ ਏਆਈ ਸੰਮੇਲਨ ਦੌਰਾਨ ਭਾਰਤ ਮੰਡਪਮ ਵਿੱਚ ਬਿਨਾਂ ਕਮੀਜ਼ ਦੇ ਦਾਖਲ ਹੋਏ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਵਾਲੀਆਂ ਟੀ-ਸ਼ਰਟਾਂ ਲਹਿਰਾਈਆਂ। ਉਨ੍ਹਾਂ ਨੇ ਨਾਅਰੇ ਲਗਾਏ, "ਪ੍ਰਧਾਨ ਮੰਤਰੀ ਮੋਦੀ ਨਾਲ ਸਮਝੌਤਾ ਹੋ ਗਿਆ ਹੈ।"