ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵਲੋਂ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਇਕ ਸਾਲ ਸਜ਼ਾ ਮੁਆਫ਼ੀ ਸਿਫ਼ਾਰਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਜ਼ਾਦੀ ਦਿਹਾੜੇ ਦੀ 70ਵੀਂ ਵਰ੍ਹੇਗੰਢ ਮੌਕੇ ਸਦਭਾਵਨਾ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਭਰ ਦੀਆਂ ਜੇਲਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ..

Capt. Amarinder Singh


ਚੰਡੀਗੜ੍ਹ, 13 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਆਜ਼ਾਦੀ ਦਿਹਾੜੇ ਦੀ 70ਵੀਂ ਵਰ੍ਹੇਗੰਢ ਮੌਕੇ ਸਦਭਾਵਨਾ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਭਰ ਦੀਆਂ ਜੇਲਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਸਜ਼ਾ ਵਿਚ ਇਕ ਸਾਲ ਦੀ ਮੁਆਫ਼ੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਮੁੱਖ ਮੰਤਰੀ ਨੇ ਇਹ ਸਿਫ਼ਾਰਸ਼ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਕੀਤੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ-161 ਤਹਿਤ ਰਾਜਪਾਲ ਕੋਲ ਸਜ਼ਾ ਮੁਆਫ਼ ਕਰਨ ਦੀਆਂ ਸ਼ਕਤੀਆਂ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਏ.ਡੀ.ਜੀ.ਪੀ (ਜੇਲਾਂ) ਨੇ ਗ੍ਰਹਿ ਵਿਭਾਗ ਨੂੰ ਇਸ ਸਬੰਧ ਵਿਚ ਇਕ ਵਿਆਪਕ ਤਜਵੀਜ਼ ਭੇਜ ਕੇ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਕੈਦੀਆਂ ਦੇ ਚੰਗੇ ਵਿਹਾਰ ਦੇ ਆਧਾਰ 'ਤੇ ਵਿਸ਼ੇਸ਼ ਕੇਸ ਵਜੋਂ ਉਨ੍ਹਾਂ ਦੀ ਸਜ਼ਾ ਮੁਆਫ਼ ਕਰਨ ਲਈ ਮੁੱਖ ਮੰਤਰੀ ਦੀ ਸਿਫ਼ਾਰਸ਼ ਦੀ ਮੰਗ ਕੀਤੀ ਸੀ।