ਸੜਕ ਹਾਦਸੇ 'ਚ 6 ਦੀ ਮੌਤ, 45 ਜ਼ਖ਼ਮੀ
ਬੇਕਾਬੂ ਬੱਸ ਡੂੰਘੀ ਖੱਡ 'ਚ ਡਿੱਗੀ, ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ
ਮੁੰਬਈ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਤਿਯੰਬਕੇਸ਼ਵਰ ਸੜਕ 'ਤੇ ਵਾਪਰਿਆ, ਜਿੱਥੇ ਬੇਕਾਬੂ ਬੱਸ ਡੂੰਘੀ ਖੱਡ 'ਚ ਡਿੱਗ ਗਈ।
ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਲੱਗਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਹਾਦਸਾ ਕਿਵੇਂ ਵਾਪਰਿਆ।
ਸੂਬਾ ਆਵਾਜਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮਹਾਰਾਸ਼ਟਰ 'ਚ ਸਾਲ 2018 'ਚ ਕੁਲ 13,059 ਲੋਕਾਂ ਨੇ ਸੜਕ ਹਾਦਸੇ 'ਚ ਜਾਨ ਗੁਆਈ ਹੈ, ਜਦਕਿ 2016 ਅਤੇ 2017 'ਚ ਲੜੀਵਾਰ 12,935 ਅਤੇ 12,511 ਲੋਕ ਮਾਰੇ ਗਏ ਸਨ।